ਮਾਲ ਅਫ਼ਸਰਾਂ ਦੀ ਹੜਤਾਲ ਵਿਚਾਲੇ ਰਜਿਸਟਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
Tuesday, Mar 04, 2025 - 11:08 AM (IST)

ਬਠਿੰਡਾ : ਪੰਜਾਬ ਸਰਕਾਰ ਨੇ ਮਾਲ ਅਫ਼ਸਰਾਂ ਦੀ ਹੜਤਾਲ ਨਾਲ ਨਜਿੱਠਣ ਲਈ ਵੱਡਾ ਫੈਸਲਾ ਲਿਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਾਨੂੰਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਹਿਸੀਲਦਾਰ ਦਫ਼ਤਰ ਵਿਚ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਸਰਕਾਰ ਨੇ ਅਜ਼ਮਾਇਸ਼ੀ ਤੌਰ ’ਤੇ ਇਕ ਕਾਨੂੰਗੋ ਨੂੰ ਸਬ-ਰਜਿਸਟਰਾਰ ਦਾ ਚਾਰਜ ਦੇ ਕੇ ਬਠਿੰਡਾ ਤਹਿਸੀਲ ’ਚ ਰਜਿਸਟਰੀਆਂ ਕਰਨ ਦਾ ਅਧਿਕਾਰ ਦਿੱਤਾ ਹੈ। ਡੀ. ਸੀ. ਬਠਿੰਡਾ ਸ਼ੌਕਤ ਅਹਿਮਦ ਪਰੇ ਦਾ ਕਹਿਣਾ ਹੈ ਕਿ ਸਦਰ ਕਾਨੂੰਗੋ ਨੂੰ ਅੱਜ ਇਕ ਦਿਨ ਲਈ ਸਬ-ਰਜਿਸਟਰਾਰ ਦਾ ਚਾਰਜ ਦਿੱਤਾ ਗਿਆ ਅਤੇ ਉਨ੍ਹਾਂ ਅੱਜ ਰਜਿਸਟਰੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਫੇਰਬਦਲ, 43 ਅਫ਼ਸਰਾਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਜੇਕਰ ਮਾਲ ਅਫ਼ਸਰਾਂ ਦੀ ਹੜਤਾਲ ਜਾਰੀ ਰਹਿੰਦੀ ਹੈ ਤਾਂ ਉਪਰੋਕਤ ਚਾਰਜ ਦਾ ਸਮਾਂ ਵਧਾ ਦਿੱਤਾ ਜਾਵੇਗਾ। ਦੂਜੇ ਪਾਸੇ, ਪੰਜਾਬ ਰੈਵੇਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ਸ਼ੁੱਕਰਵਾਰ ਤੱਕ ਸਮੂਹ ਤਹਿਸੀਲਾਂ ’ਚ ਰਜਿਸਟਰੀਆਂ ਦਾ ਕੰਮ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਐਸੋਸੀਏਸ਼ਨ ਨੂੰ ਸਰਕਾਰ ਨੇ ਗੱਲਬਾਤ ਦਾ ਸੱਦਾ ਵੀ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਲਾਵਾਰਸ ਖੜ੍ਹੀ ਥਾਰ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ, ਜਦੋਂ ਤਲਾਸ਼ੀ ਲਈ ਤਾਂ ਅੰਦਰਲਾ ਸੀਨ ਦੇਖ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e