ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
Saturday, May 24, 2025 - 01:03 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਸ਼ੇਸ਼ ਸਰਕਾਰੀ ਕਰਮਚਾਰੀਆਂ ਲਈ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਵਿਚ ਸੋਧ ਕੀਤੀ ਹੈ। ਇਸ ਸੋਧ ਅਧੀਨ ਕੁਝ ਵਿਸ਼ੇਸ਼ ਸ਼੍ਰੇਣੀਆਂ ਦੇ ਕਰਮਚਾਰੀ ਜੋ 1 ਜਨਵਰੀ 2004 ਤੋਂ ਬਾਅਦ ਨਿਯਕੁਤ ਹੋਏ ਹਨ, ਹੁਣ ਪੁਰਾਣੀ ਪੈਨਸ਼ਨ ਸਕੀਮ (ਓ. ਪੀ. ਐੱਸ) ਚੁਣ ਸਕਣਗੇ। ਇਸ ਵਿਚ ਇਹ ਵੀ ਆਖਿਆ ਗਿਆ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਚੋਣ ਨਾ ਕਰਨ ਦੀ ਸਥਿਤੀ ਵਿਚ ਕਰਮਚਾਰੀ ਨੂੰ ਆਟੋਮੈਟਿਕ ਨਵੀਂ ਪੈਨਸ਼ਨ ਸਕੀਮ ਵਿਚ ਸ਼ਾਮਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਉਪਭੋਗਤਾਵਾਂ ਲਈ ਵੱਡੀ ਖ਼ਬਰ, PSPCL ਵੱਲੋਂ ਆਇਆ ਨਵਾਂ ਸੁਨੇਹਾ
ਇਹ ਫ਼ੈਸਲਾ ਉਨ੍ਹਾਂ ਕਰਮਚਾਰੀਆਂ ਲਈ ਵੱਡੀ ਰਾਹਤ ਲੈ ਕੇ ਆ ਰਿਹਾ ਹੈ ਜੋ ਥੋੜ੍ਹੀ ਦੇਰੀ ਨਾਲ ਨਿਯੁਕਤ ਹੋਣ ਕਰਕੇ ਓ. ਪੀ. ਐੱਸ. ਤੋਂ ਵਾਂਝੇ ਰਹਿ ਗਏ ਸਨ। ਇਹ ਸੋਧ ਨੋਟੀਫਿਕੇਸ਼ਨ ਨੰਬਰ ਜੀ. ਐੱਸ. ਆਰ. 34Const/Arts/ 309 ਅਤੇ 187/ਏ. ਐੱਮ. ਡੀ. (11)2025 ਰਾਹੀਂ 22 ਮਈ 2025 ਨੂੰ ਜਾਰੀ ਕੀਤਾ ਗਿਆ ਅਤੇ 23 ਮਈ 2025 ਨੂੰ ਪੰਜਾਬ ਸਰਕਾਰ ਦੇ ਗੈਜ਼ਟ (ਐਕਸਟਰਾ) ਵਿਚ ਪ੍ਰਕਾਸ਼ਿਤ ਕੀਤਾ ਹੈ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਧਿਆਨ ਦੇਣ ਯੋਗ ਗੱਲਾਂ
ਜੇਕਰ ਕਰਮਚਾਰੀ 1 ਜਨਵਰੀ 2004 ਤੋਂ ਬਾਅਦ ਨਿਯੁਕਤ ਹੋਏ ਹੋਣ ਪਰ ਭਰਤੀ ਦਾ ਇਸ਼ਤਿਹਾਰ 1 ਜਨਵਰੀ 2004 ਤੋਂ ਪਹਿਲਾਂ ਜਾਰੀ ਹੋਇਆ ਹੋਵੇ ਤਾਂ ਉਨ੍ਹਾਂ ਨੂੰ ਪੁਰਾਣੀ ਸਕੀਮ ਮਿਲੇਗੀ। ਦੂਸਰਾ ਹਮਦਰਦੀ ਆਧਾਰ 'ਤੇ ਨਿਯੁਕਤ ਕਰਮਚਾਰੀ, ਜਿਨ੍ਹਾਂ ਦੀ ਬੇਨਤੀ 1 ਜਨਵਰੀ 2004 ਤੋਂ ਪਹਿਲਾਂ ਮਿਲੀ ਸੀ ਅਤੇ ਜੋ ਯੋਗਤਾ ਪੂਰੀ ਕਰਦੇ ਸਨ, ਉਹ ਵੀ ਇਸ ਲਈ ਯੋਗ ਹਨ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਪ੍ਰਾਪਰਟੀਜ਼ ਨਿਯਮਾਂ 'ਚ ਸੋਧ ਨੂੰ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e