14239 ਕੱਚੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ

Saturday, Jun 10, 2023 - 03:44 PM (IST)

14239 ਕੱਚੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ

ਜਲੰਧਰ/ਮਾਨਸਾ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਾਨਸਾ ਵਿਖੇ ਕੈਬਨਿਟ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲਗਾਈ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਦੱਸਿਆ ਕਿ ਪੰਜਾਬ ਕੈਬਨਿਟ ਦੌਰਾਨ ਪੰਜਾਬ ਵਿਚ 14239 ਅਧਿਆਪਕਾਂ ਨੂੰ ਪੱਕੇ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਇਨ੍ਹਾਂ ਵਿਚ 7902 ਟੀਚਰ ਉਹ ਹਨ, ਜਿਨ੍ਹਾਂ ਨੇ 10 ਸਾਲ ਜਾਂ ਇਸ ਤੋਂ ਵੱਧ ਨੌਕਰੀ ਕੀਤੀ ਹੈ ਅਤੇ ਉਹ ਅਜੇ ਤੱਕ ਪੱਕੇ ਨਹੀਂ ਹੋਏ ਹਨ। ਇਸ ਦੇ ਇਲਾਵਾ 6337 ਟੀਚਚ ਉਹ ਹਨ, ਜਿਨ੍ਹਾਂ ਨੇ ਸਰਵਿਟ ਗੈਪ ਪਾ ਕੇ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਅਧਿਆਪਕਾਂ ਨੂੰ ਪੱਕੇ ਕਰਨ ਵਿਚ ਕੋਈ ਵੀ ਕਾਨੂੰਨੀ ਅੜਚਨ ਨਹੀਂ ਹੋਵੇਗੀ। ਸਾਰੀਆਂ ਕਾਨੂੰਨੀ ਅੜਚਨਾਂ ਨੂੰ ਦੂਰ ਕਰਕੇ ਹੀ ਅਧਿਅਪਕਾਂ ਨੂੰ ਪੱਕੇ ਕਰਨ ਇਹ ਫ਼ੈਸਲਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਮਲੋਟ 'ਚ ਵੱਡੀ ਵਾਰਦਾਤ, ਤੜਕਸਾਰ ਡਾਕਟਰ ਦਾ ਬੇਰਹਿਮੀ ਨਾਲ ਕਤਲ
 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 


author

shivani attri

Content Editor

Related News