ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤਾ ਸਖ਼ਤ ਫ਼ਰਮਾਨ
Saturday, Apr 01, 2023 - 06:48 PM (IST)
ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਪ੍ਰਾਈਵੇਟ ਸਕੂਲਾਂ ਦੀ ਆਪ ਹੁਦਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਈ-ਮੇਲ ਵੀ ਜਾਰੀ ਕੀਤੀ ਹੈ। ਜਿਸ ’ਤੇ ਬੱਚਿਆਂ ਦੇ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਇਨ੍ਹਾਂ ਸ਼ਿਕਾਇਤਾਂ ’ਤੇ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦਰਅਸਲ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਬੱਚਿਆਂ ਦੇ ਮਾਪਿਆਂ ਵਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ
ਇਸ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੇ ਮਾਪਿਆਂ ਲਈ ਸੰਦੇਸ਼ ਜਾਰੀ ਕਰਦੇ ਹੋਏ ਆਖਿਆ ਹੈ ਕਿ ਜੇਕਰ ਕੋਈ ਪ੍ਰਾਈਵੇਟ ਸਕੂਲ ਉਨ੍ਹਾਂ ਨੂੰ ਤੰਗ ਕਰਦਾ ਹੈ ਜਾਂ ਮਨਮਰਜ਼ੀ ਦੀ ਫੀਸ ਵਸੂਲਦਾ ਹੈ ਤਾਂ ਉਹ ਸਿੱਧੀ ਉਨ੍ਹਾਂ ਨੂੰ ਸ਼ਿਕਾਇਤ ਕਰ ਸਕਦੇ ਹਨ। ਇਸ ਲਈ ਸਿੱਖਿਆ ਮੰਤਰੀ ਵਲੋਂ ਬਕਾਇਦਾ ਈ-ਮੇਲ EMOfficepunjab@gmail.com ਵੀ ਲਾਂਚ ਕੀਤੀ ਗਈ ਹੈ, ਜਿਸ ’ਤੇ ਬੱਚਿਆਂ ਦੇ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਹਿਲੀ ਤਿਮਾਹੀ ਲਈ ਪ੍ਰੀਖਿਆ ਦੀਆਂ ਮਿਤੀਆਂ ਦਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।