ਪੰਜਾਬ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਵੰਡੀ ਗਈ ਕਰੋੜਾਂ ਦੀ ਰਾਸ਼ੀ
Saturday, Feb 01, 2025 - 05:36 PM (IST)
ਜਲੰਧਰ- CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਪੋਸਟ ਮੈਟਰਿਕ ਸਕਾਲਸ਼ਿਪ ਯੋਜਨਾ ਦੌਰਾਨ ਕਰੋੜਾਂ ਦੀ ਰਾਸ਼ੀ ਵਿਦਿਆਰਥੀਆਂ ਨੂੰ ਵੰਡ ਚੁੱਕੀ ਹੈ। ਵਿਦਿਆਰਥੀ ਸਕੀਮ ਤਹਿਤ ਸਾਲ 2024-25 ਦੇ ਬਜਟ ਉਪਬੰਧ 'ਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਸਾਲ 2024-25 ਵਿਚ ਲਗਭਗ 2 ਲੱਖ 31 ਹਜ਼ਾਰ ਵਿਦਿਆਰਥੀਆਂ ਨੇ ਸਕਾਲਰਸ਼ਿਪ ਯੋਜਨਾ ਤਹਿਤ ਰਜਿਸ਼ਟ੍ਰੇਸ਼ਨ ਕਰਵਾਇਆ ਅਤੇ ਬਜਟ ਵਿਚੋਂ 92 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫ਼ਿਕੇਟ ਜਮ੍ਹਾ ਕਰਵਾਉਣ।