DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

Friday, Sep 04, 2026 - 05:36 PM (IST)

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਨੇ 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲ ਰਹੇ ਮਹਿੰਗਾਈ ਭੱਤੇ (ਡੀ. ਏ.) ਨੂੰ ਮੌਜੂਦਾ 42 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰਨ ਦੀ ਸਿਫ਼ਾਰਿਸ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ।  ਅਮਨ ਅਰੋੜਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 17 ਜੁਲਾਈ, 2020 ਤੋਂ ਬਾਅਦ ਜਿਹੜੇ ਮੁਲਾਜ਼ਮਾਂ ਨੂੰ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਨੂੰ ਜਨਮ ਅਸ਼ਟਮੀ ਦੇ ਮੌਕੇ 'ਤੇ ਭਗਵੰਤ ਮਾਨ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਇਨ੍ਹਾਂ 85 ਹਜ਼ਾਰ ਮੁਲਾਜ਼ਮਾਂ ਨੂੰ ਕੇਂਦਰੀ ਪੇਅ ਸਕੇਲ ਅਨੁਸਾਰ ਬੇਸਿਕ ਪੇਅ ਤਾਂ ਮਿਲ ਰਹੀ ਹੈ ਪਰ ਡੀ. ਏ. ਦੇ ਮਾਮਲੇ 'ਚ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਮੁਕਾਬਲੇ ਘੱਟ ਭੱਤਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...

ਅਮਨ ਅਰੋੜਾ ਨੇ ਕਿਹਾ ਕਿ ਕਿ ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ 42 ਫ਼ੀਸਦੀ ਡੀ. ਏ. ਇਸ ਵੇਲੇ ਮਿਲ ਰਿਹਾ ਹੈ। ਇਸ ਅੰਤਰ ਨੂੰ ਖ਼ਤਮ ਕਰਨ ਲਈ ਡੀ. ਏ. ਨੂੰ 60 ਫ਼ੀਸਦੀ ਕਰਨ ਦੀ ਸ਼ਿਫ਼ਾਰਿਸ਼ ਕੀਤੀ ਗਈ ਹੈ। ਅਮਨ ਅਰੋੜਾ ਨੇ ਕਿਹਾ ਕਿ 17 ਜੁਲਾਈ, 2020 ਤੋਂ ਪਹਿਲਾਂ ਪੰਜਾਬ ਸਰਕਾਰ 'ਚ ਭਰਤੀ ਹੋਏ ਮੁਲਾਜ਼ਮ ਜੇਕਰ ਵੱਧ ਤਨਖ਼ਾਹ ਅਤੇ ਹੋਰ ਲਾਭ ਲੈ ਰਹੇ ਹਨ ਤਾਂ ਸਰਕਾਰ ਨੂੰ ਇਸ 'ਤੇ ਕੋਈ ਇਤਰਾਜ਼ ਨਹੀਂ ਹੈ। ਸਰਕਾਰ ਦੀ ਚਿੰਤਾ ਉਨ੍ਹਾਂ ਮੁਲਾਜ਼ਮਾਂ ਨੂੰ ਲੈ ਕੇ ਹੈ, ਜੋ 17 ਜੁਲਾਈ, 2020 ਤੋਂ ਬਾਅਦ ਭਰਤੀ ਹੋਏ ਅਤੇ ਜਿਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਮੁਕਾਬਲੇ ਘੱਟ ਡੀ. ਏ. ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਾਈਕੋਰਟ 'ਚ ਵੀ ਇਹੀ ਪੱਖ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...

ਸਰਕਾਰ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਦਾ ਕੋਈ ਵੀ ਮੁਲਾਜ਼ਮ ਕੇਂਦਰ ਸਰਕਾਰ ਦੇ ਮੁਲਾਜ਼ਮ ਨਾਲੋਂ ਘੱਟ ਪੈਸਾ ਘਰ ਲੈ ਕੇ ਨਾ ਜਾਵੇ। ਅਮਨ ਅਰੋੜਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵਲੋਂ ਲਏ ਗਏ ਫ਼ੈਸਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੋਲ ਭੇਜਿਆ ਜਾ ਰਿਹਾ ਹੈ। ਕਮੇਟੀ ਦੇ ਮੈਂਬਰਾਂ ਨੇ ਉਮੀਦ ਜਤਾਈ ਹੈ ਕਿ ਮੁੱਖ ਮੰਤਰੀ ਵਲੋਂ ਇਸ ਸਬੰਧੀ ਜਲਦੀ ਹੀ ਅੰਤਿਮ ਫ਼ੈਸਲਾ ਲਿਆ ਜਾਵੇਗਾ। ਜੇਕਰ ਇਸ ਸਿਫ਼ਾਰਿਸ਼ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ 17 ਜੁਲਾਈ, 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਡੀ. ਏ. 'ਚ ਵਾਧੇ ਦਾ ਸਿੱਧਾ ਲਾਭ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਹਿਲੇ ਹੀ ਦਿਨ ਤੋਂ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵਲੋਂ ਹੁਣ ਤੱਕ 71 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਪੈਸੇ ਜਾਂ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਦੋਂ ਕਿ ਹਜ਼ਾਰਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਦਿਸ਼ਾ 'ਚ ਵੀ ਕੰਮ ਕੀਤਾ ਜਾ ਰਿਹਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News