ਨਵੇਂ ਸਾਲ ਮੌਕੇ ਪੰਜਾਬ ਸਰਕਾਰ ਦਾ ਜਨਤਾ ਨੂੰ ਸ਼ਾਨਦਾਰ ਤੋਹਫ਼ਾ

Monday, Jan 01, 2024 - 06:34 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵੇਂ ਸਾਲ ਮੌਕੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਸਾਲ 2024 ਦੇ ਪਹਿਲੇ ਦਿਨ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਪ੍ਰਾਈਵੇਟ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਾਲਾ ਪੰਜਾਬ ਸਰਕਾਰ ਨੇ ਖਰੀਦ ਲਿਆ ਹੈ, ਜਿਸ ਨਾਲ ਲੋਕਾਂ ਦੇ ਪੈਸੇ ਵੀ ਬਚਣਗੇ ਅਤੇ ਬਿਜਲੀ ਵੀ ਸਸਤੀ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦਾ ਸਭ ਤੋਂ ਸਸਤਾ ਸਮਝੌਤਾ ਹੈ, ਇਸ ਦਾ ਨਾਮ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ। ਮਾਨ ਨੇ ਕਿਹਾ ਕਿ ਸਾਡੀ ਨੀਅਤ ਅਤੇ ਨੀਤੀ ਸਾਫ਼ ਹੈ। ਇਹ ਪਹਿਲੀ ਸਰਕਾਰ ਹੈ ਜੋ ਪ੍ਰਾਈਵੇਟ ਅਦਾਰੇ ਨੂੰ ਖਰੀਦ ਰਹੀ ਹੈ ਨਹੀਂ ਤਾਂ ਦੇਸ਼ ਅਤੇ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨੀਤੀ ਤਾਂ ਵੇਚਣ ਵਾਲੀ ਹੀ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਮਿਲਣ ਵਾਲੀ ਫਰੀ ਬਿਜਲੀ ਨੂੰ ਲੈ ਕੇ ਅਹਿਮ ਖ਼ਬਰ, ਸਾਲ ਦੇ ਪਹਿਲੇ ਦਿਨ ਸਰਕਾਰ ਨੇ ਚੁੱਕਿਆ ਵੱਡਾ ਕਦਮ

ਮਾਨ ਨੇ ਕਿਹਾ ਕਿ ਅੱਜ ਉਹ ਹੋਇਆ ਜੋ ਕਿਸੇ ਨੇ ਸੋਚਿਆ ਨਹੀਂ ਸੀ। ਪੰਜਾਬ ਦੀ ਜਨਤਾ ਨੇ 92 ਉਮੀਦਵਾਰਾਂ ਨੂੰ ਜਿੱਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ, ਪੰਜਾਬ ਸਰਕਾਰ ਰੋਜ਼ਾਨਾ ਲੋਕ ਪੱਖੀ ਫੈਸਲੇ ਲੈ ਰਹੀ ਹੈ। ਮਾਨ ਨੇ ਕਿਹਾ ਕਿ ਆਮ ਤੌਰ ’ਤੇ ਸਰਕਾਰਾਂ ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਹੱਥਾਂ ਵਿਚ ਵੇਚ ਦਿੰਦੀਆਂ ਹਨ ਪਰ ਪੰਜਾਬ ਵਿਚ ਬਿਲਕੁਲ ਉਲਟਾ ਹੋਇਆ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਅਦਾਰਾ ਖਰੀਦਿਆ ਹੈ। ਜੀ. ਵੀ. ਕੇ. ਦਾ ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ ਪੰਜਾਬ ਸਰਕਾਰ ਨੇ ਖਰੀਦ ਲਿਆ ਹੈ। ਇਹ ਪੀ. ਐੱਸ. ਪੀ. ਸੀ. ਐੱਲ. ਦੀ ਵੱਡੀ ਪ੍ਰਾਪਤੀ ਹੈ। 

ਇਹ ਵੀ ਪੜ੍ਹੋ : ਜਲੰਧਰ ’ਚ ਘਰ ਵਿਚੋਂ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ’ਚ ਸਨਸਨੀਖੇਜ਼ ਖ਼ੁਲਾਸਾ

ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ 540 ਮੈਗਾਵਾਟ ਬਿਜਲੀ ਪੈਦਾ ਕਰਦਾ ਹੈ ਜਿਸ ਨੂੰ 1080 ਕਰੋੜ ਰੁਪਏ ਵਿਚ ਖਰੀਦਿਆ ਹੈ। ਦੋ ਕਰੋੜ ਰੁਪਿਆ ਪਰ ਮੈਗਾਵਾਟ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਦੇਸ਼ ਦਾ ਸਭ ਤੋਂ ਸਸਤਾ ਸੌਦਾ ਹੈ। ਇਸ ਤੋਂ ਪਹਿਲਾਂ ਜਿਹੜੇ ਪਲਾਂਟ ਖਰੀਦੇ ਗਏ ਹਨ, 600 ਮੈਗਾਵਾਟ ਦਾ ਪਲਾਂਟ ਕੋਬਰਾ ਵੈਸਟ, ਛਾਬੂਆ ਪਾਵਰ 600 ਮੈਗਾਵਾਟ 1804 ਕਰੋੜ, ਅਤੇ ਹੋਰ ਕਈ 2248, 1818 ਕਰੋੜ ਵਿਚ ਖਰੀਦਿਆ ਗਿਆ ਜਦਕਿ ਜੀ. ਵੇ. ਕੇ. ਦਾ ਪਲਾਂਟ 1080 ਕਰੋੜ ਰੁਪਏ ’ਚ ਖਰੀਦਿਆ ਗਿਆ ਹੈ। ਅਜੇ ਵੀ ਇਸ ਥਰਮਲ ਪਲਾਂਟ ਦੀ ਉਮਰ 18-19 ਸਾਲ ਪਈ ਹੈ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨਹੀਂ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ, ਸਿਰਫ ਸਮਾਂ ਬਦਲਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News