ਸ਼ਹੀਦ 'ਅਗਨੀਵੀਰ' ਲਵਪ੍ਰੀਤ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਅਹਿਮ ਐਲਾਨ

Friday, Jan 24, 2025 - 11:02 AM (IST)

ਸ਼ਹੀਦ 'ਅਗਨੀਵੀਰ' ਲਵਪ੍ਰੀਤ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਅਹਿਮ ਐਲਾਨ

ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ 24 ਸਾਲਾ ਸ਼ਹੀਦ ‘ਅਗਨੀਵੀਰ’ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ ਪੂਰੀ ਆਰਥਿਕ ਸਹਾਇਤਾ ਦੇਵੇਗੀ। ਜ਼ਿਕਰਯੋਗ ਹੈ ਕਿ ‘ਅਗਨੀਵੀਰ’ਲਵਪ੍ਰੀਤ ਸਿੰਘ ਮਾਨਸਾ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਸੀ ਅਤੇ ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਅੱਤਵਾਦੀਆਂ ਵੱਲੋਂ ਕੀਤੀ ਗੋਲ਼ੀਬਾਰੀ ’ਚ ਸ਼ਹੀਦ ਹੋ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਬਹਾਦਰ ਜਵਾਨਾਂ ਦੀ ਬਹਾਦਰੀ ਨੂੰ ਸਲਾਮ ਕਰਦੇ ਹਨ ਅਤੇ ‘ਅਗਨੀਵੀਰ’ ਲਵਪ੍ਰੀਤ ਸਿੰਘ ਨੇ ਪੰਜਾਬ ਅਤੇ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਪਰਿਵਾਰ ਨੂੰ ਹਰ ਸੰਭਵ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : UK ਜਾਂਦੇ ਜਹਾਜ਼ 'ਚ ਕੁੱਲ੍ਹੜ ਪਿੱਜ਼ਾ ਕੱਪਲ ਨਾਲ ਹੋਇਆ ਕੁਝ ਅਜਿਹਾ, ਵੀਡੀਓ ਹੋ ਗਈ ਵਾਇਰਲ

PunjabKesari

ਉਨ੍ਹਾਂ ਕਿਹਾ ਕਿ ਸਿਪਾਹੀ ਭਾਵੇਂ ‘ਅਗਨੀਵੀਰ’ ਹੋਵੇ ਜਾਂ ਕੋਈ ਹੋਰ, ਪੰਜਾਬ ਸਰਕਾਰ ਸਾਰੇ ਜਵਾਨਾਂ ਨਾਲ ਇਕੋ ਜਿਹਾ ਵਿਵਹਾਰ ਕਰੇਗੀ। ਵਰਨਣਯੋਗ ਹੈ ਕਿ ਪਿਛਲੇ ਸਮੇਂ ਵਿਚ ‘ਅਗਨੀਵੀਰ’ ਜਵਾਨਾਂ ਦੀ ਭਰਤੀ ਨੂੰ ਲੈ ਕੇ ਦੇਸ਼ ਵਿਚ ਵਿਵਾਦ ਚਲਦਾ ਰਿਹਾ ਹੈ। ਕੇਂਦਰ ਸਰਕਾਰ ਨੇ ‘ਅਗਨੀਵੀਰ’ਜਵਾਨਾਂ ਦੀ ਭਰਤੀ ਸ਼ੁਰੂ ਕੀਤੀ ਸੀ। ਸਮੁੱਚੀਆਂ ਵਿਰੋਧੀ ਪਾਰਟੀਆਂ ਨੇ ਇਸ ਦਾ ਵਿਰੋਧ ਕੀਤਾ ਸੀ, ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ‘ਅਗਨੀਵੀਰ’ ਜਵਾਨਾਂ ਨੂੰ ਸਥਾਈ ਜਵਾਨਾਂ ਵਰਗੀਆਂ ਸਹੂਲਤਾਂ ਨਹੀਂ ਮਿਲਣਗੀਆਂ। ਹੁਣ ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ‘ਅਗਨੀਵੀਰ’ਸ਼ਹੀਦ ਹੋਇਆ ਹੈ। ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪੋਸਟ ਵਿਚ ਕਿਹਾ ਹੈ ਕਿ ਉਨ੍ਹਾਂ ਲਈ ‘ਅਗਨੀਵੀਰ’ਜਵਾਨ ਵੀ ਮਾਣ ਵਾਲੀ ਗੱਲ ਹਨ, ਜਿਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।
ਇਹ ਵੀ ਪੜ੍ਹੋ : ਵਾਹਨ ਚਾਲਕ ਹੋ ਜਾਣ ਸਾਵਧਾਨ ! ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ...
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News