ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਸਰਕਾਰ ਦਾ ਝਟਕਾ, ਜਾਰੀ ਕੀਤੇ ਨਵੇਂ ਹੁਕਮ

03/24/2021 1:26:46 PM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਸਿਰਫ਼ ਐਨ. ਸੀ. ਈ. ਆਰ. ਟੀ./ ਸੀ. ਆਈ. ਐਸ. ਸੀ. ਈ./ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਵਲੋਂ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਮਹਿਕਮਾ (ਸੈਂ.ਸਿੱ) ਨੇ ਇਸ ਬਾਰੇ ਸੀ. ਬੀ. ਐੱਸ. ਈ., ਆਈ. ਸੀ. ਐਸ. ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

ਇਹ ਵੀ ਪੜ੍ਹੋ : ਭਿੱਖੀਵਿੰਡ ’ਚ ਪੁਲਸ ਐਨਕਾਊਂਟਰ ਦੌਰਾਨ ਮਾਰੇ ਗਏ ਨਿਹੰਗਾਂ ਦਾ ਹੋਇਆ ਪੋਸਟਮਾਰਟਮ

ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਿਜਮੈਂਟਾਂ ਵੱਲੋਂ ਆਪਣੇ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ ਅਤੇ ਉਨਾਂ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਖ਼ਾਸ ਦੁਕਾਨਾਂ ਤੋਂ ਖਰੀਦਣ ਲਈ ਆਖਿਆ ਜਾ ਰਿਹਾ ਹੈ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ। ਇਸ ਸਬੰਧ ’ਚ ਮਿਲੀਆਂ ਸ਼ਿਕਾਇਤਾਂ ਮੱਦੇਨਜ਼ਰ ਸਿੱਖਿਆ ਮਹਿਕਮੇ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਖ਼ਾਸ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਜ਼ਬੂਰ ਨਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਜਿਹਾ ਕਰਨ ਦੀ ਸੂਰਤ ਵਿੱਚ ਦੋਸ਼ੀ ਸੰਸਥਾਵਾਂ ਦੀ ਮਾਨਤਾ/ਇਤਰਾਜ਼ਹੀਣਤਾ ਸਰਟੀਫਿਕੇਟ, ਐਫੀਲੀਏਸ਼ਨ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ : ਸ਼ਹੀਦੀ ਦਿਹਾੜੇ ’ਤੇ ਟਰੈਕਟਰ ਮਾਰਚ ਕੱਢ ਕੇ ਖ਼ੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ 

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News