ਪੰਜਾਬ ਦੀਆਂ ਕਿੰਨ੍ਹਾਂ ਔਰਤਾਂ ਨੂੰ ਮਿਲਣਗੇ 1000-1000 ਰੁਪਏ? ਸਕੀਮ ਦੀਆਂ ਸ਼ਰਤਾਂ ਬਾਰੇ ਮੰਤਰੀ ਦਾ ਵੱਡਾ ਬਿਆਨ

Sunday, Nov 02, 2025 - 08:32 AM (IST)

ਪੰਜਾਬ ਦੀਆਂ ਕਿੰਨ੍ਹਾਂ ਔਰਤਾਂ ਨੂੰ ਮਿਲਣਗੇ 1000-1000 ਰੁਪਏ? ਸਕੀਮ ਦੀਆਂ ਸ਼ਰਤਾਂ ਬਾਰੇ ਮੰਤਰੀ ਦਾ ਵੱਡਾ ਬਿਆਨ

ਚੰਡੀਗੜ੍ਹ/ਜਲੰਧਰ (ਮਨਪ੍ਰੀਤ, ਧਵਨ)- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਵਿੱਤੀ ਸਹਾਇਤਾ ਬਿਨਾਂ ਕਿਸੇ ਭੇਦਭਾਵ ਦੇ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਇਹ ਸਕੀਮ ਸ਼ੁਰੂ ਕਰ ਦਿੱਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - 'ਚੰਡੀਗੜ੍ਹ 'ਚ ਕੇਜਰੀਵਾਲ ਦਾ ਨਵਾਂ ਸ਼ੀਸ਼ ਮਹਿਲ' ਵਾਲੇ ਦਾਅਵੇ 'ਤੇ CM ਮਾਨ ਦਾ ਭਾਜਪਾ ਨੂੰ ਜਵਾਬ

ਦਰਅਸਲ, ਡਾ. ਬਲਜੀਤ ਕੌਰ ਹਰਿਆਣਾ ਸਰਕਾਰ ਦੀ ‘ਲਾਡੋ ਲਕਸ਼ਮੀ’ ਯੋਜਨਾ ’ਤੇ ਆਪਣਾ ਪ੍ਰਤੀਕਰਮ ਦੇ ਰਹੇ ਸਨ। ਇਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨਾਲ ਵੱਡਾ ਧੋਖਾ ਸਾਬਿਤ ਹੋਈ ਹੈ। ਹਰਿਆਣਾ ਦੀ ਕੁੱਲ 1.40 ਕਰੋੜ ਮਹਿਲਾ ਆਬਾਦੀ ’ਚੋਂ ਸਿਰਫ਼ 5 ਲੱਖ ਔਰਤਾਂ, ਭਾਵ ਕੇਵਲ 3.73 ਫੀਸਦੀ ਨੂੰ ਹੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ 96 ਫੀਸਦੀ ਤੋਂ ਵੱਧ ਔਰਤਾਂ ਨੂੰ ਇਸ ਯੋਜਨਾ ਤੋਂ ਬਾਹਰ ਰੱਖਣਾ ਉਨ੍ਹਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਇਹ ਨੀਤੀ ਸਪੱਸ਼ਟ ਤੌਰ ’ਤੇ ਪੱਖਪਾਤੀ ਹੈ ਤੇ ਮਹਿਲਾ ਸਸ਼ਕਤੀਕਰਨ ਦੀ ਅਸਲ ਭਾਵਨਾ ਦੇ ਵਿਰੁੱਧ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਯੋਜਨਾ ’ਚ ਅਜਿਹੀਆਂ ਸਖ਼ਤ ਸ਼ਰਤਾਂ ਲਗਾਈਆਂ ਗਈਆਂ ਹਨ ਕਿ ਜ਼ਿਆਦਾਤਰ ਮਹਿਲਾਵਾਂ ਆਪਣੇ-ਆਪ ਹੀ ਇਸ ਦੇ ਘੇਰੇ ਤੋਂ ਬਾਹਰ ਹੋ ਗਈਆਂ। ਸਾਲਾਨਾ ਆਮਦਨ ਇਕ ਲੱਖ ਤੋਂ ਘੱਟ, ਉਮਰ 23 ਸਾਲ ਤੋਂ ਵੱਧ, ਜੇਕਰ ਮਹਿਲਾ ਦਾ ਪਤੀ ਕਿਸੇ ਹੋਰ ਰਾਜ ਦਾ ਹੋਵੇ ਜਾਂ ਘਰ ’ਚ ਕੋਈ ਪਹਿਲਾਂ ਤੋਂ ਹੀ ਪੈਨਸ਼ਨ ਲੈ ਰਿਹਾ ਹੋਵੇ ਤਾਂ ਉਹ ਔਰਤ ਇਸ ਸਕੀਮ ਅਧੀਨ ਕਵਰ ਨਹੀਂ ਹੋਵੇਗੀ। ਅਜਿਹੀਆਂ ਸ਼ਰਤਾਂ ਨੇ ਗਰੀਬ ਘਰ ਦੀਆਂ ਕੁੜੀਆਂ, ਨਵੀਆਂ ਵਿਆਹੀਆਂ ਮਹਿਲਾਵਾਂ, ਵਿਧਵਾਵਾਂ ਤੇ ਕਾਲਜ ਜਾਣ ਵਾਲੀਆਂ ਲੜਕੀਆਂ ਨੂੰ ਪੂਰੀ ਤਰ੍ਹਾਂ ਇਸ ਸਕੀਮ ਤੋਂ ਬਾਹਰ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਖ਼ਾਸਮਖ਼ਾਸ ਬਣ ਕੇ ਮਾਰੀ 1,00,00,000₹ ਦੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

 

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਬਿਨਾਂ ਕਿਸੇ ਭੇਦਭਾਵ ਦੇ ਰਾਜ ਭਰ ਦੀਆਂ ਸਾਰੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸ਼ੁਰੂ ਕਰੇਗੀ। ਇਹ ਪਹਿਲਕਦਮੀ ਪੰਜਾਬ ਦੀ ਹਰ ਔਰਤ ਦੇ ਆਰਥਿਕ ਸਸ਼ਕਤੀਕਰਨ ਅਤੇ ਆਤਮ ਨਿਰਭਰਤਾ ਵੱਲ ਇੱਕ ਇਤਿਹਾਸਕ ਕਦਮ ਹੋਵੇਗੀ।

 


 


author

Anmol Tagra

Content Editor

Related News