ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਇਸ ਸਕੀਮ ਦਾ ਜਲਦ ਲੈਣ ਲਾਹਾ, ਕਿਤੇ ਆਖ਼ਰੀ ਤਾਰੀਖ਼ ਨਾ ਨਿਕਲ ਜਾਵੇ

06/26/2023 11:12:34 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ 'ਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਲਈ ਵਚਨਬੱਧ ਹੈ। ਇਸ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਅਤਿ-ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲ ਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ’ਤੇ ਕੰਮ ਕਰ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 'ਮਾਨਸੂਨ' ਦੇ ਇਸ ਤਾਰੀਖ਼ ਤੱਕ ਪੁੱਜਣ ਦੇ ਆਸਾਰ, 14 ਸਾਲਾਂ 'ਚ 6 ਵਾਰ ਸਮੇਂ ਤੋਂ ਪਹਿਲਾਂ ਦਿੱਤੀ ਦਸਤਕ

ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ ’ਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ. ਐੱਸ. ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ. ਟੀ. ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ’ਤੇ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ : ਮੇਲੇ 'ਚ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ ਝੂਲਾ, ਵੀਡੀਓ 'ਚ ਦੇਖੋ ਭਿਆਨਕ ਦ੍ਰਿਸ਼

ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ’ਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ 'ਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲ ਕਦਮੀ ਨਾਲ ਕਿਸਾਨਾਂ ਦੇ ਖੇਤੀ ਖ਼ਰਚੇ ਘਟਣਗੇ ਅਤੇ ਮਸ਼ੀਨ ਆਧਾਰਿਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ 'ਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ 'ਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ. ਐੱਸ. ਐੱਮ. ਈਜ਼ ਨੂੰ ਉਤਸ਼ਾਹਿਤ ਕਰਨ 'ਚ ਵੀ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News