ਪੰਜਾਬ ਦੇ ਸਰਕਾਰੀ ਸਕੂਲ ਦੇ ਹੈੱਡ ਟੀਚਰ ''ਤੇ ਹੋ ਗਈ ਵੱਡੀ ਕਾਰਵਾਈ! ਵਿਭਾਗ ਨੇ ਜਾਰੀ ਕੀਤੇ ਹੁਕਮ
Saturday, Feb 14, 2026 - 10:53 AM (IST)
ਲੁਧਿਆਣਾ (ਵਿੱਕੀ) : ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਪੰਜਾਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਮੋਤੀ ਨਗਰ (ਬਲਾਕ ਮਾਂਗਟ-2) ਦੇ ਹੈੱਡ ਟੀਚਰ ਸੁਖਧੀਰ ਸਿੰਘ ਸੇਖੋਂ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਵਿਰੁੱਧ ਪ੍ਰਾਪਤ ਇਕ ਸ਼ਿਕਾਇਤ ਦੀ ਜਾਂਚ ਪੈਂਡਿੰਗ ਹੋਣ ਕਾਰਨ ਇਹ ਪ੍ਰਸ਼ਾਸਨਿਕ ਕਾਰਵਾਈ ਕੀਤੀ ਗਈ ਹੈ। ਵਿਭਾਗ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰਾ (ਬਲਾਕ ਮਾਂਗਟ-1) ਵਿਚ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ASI ਦੀ ਧੀ ਦੇ ਕਾਰਨਾਮੇ ਨੇ ਸਭ ਦੇ ਉਡਾਏ ਹੋਸ਼
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਚੰਡੀਗੜ੍ਹ ਨੇ ਵੀ ਸੁਖਧੀਰ ਸਿੰਘ ਸੇਖੋਂ ਵਿਰੁੱਧ ਮਿਲੀ ਸ਼ਿਕਾਇਤ ਦਾ ਸਖ਼ਤ ਨੋਟਿਸ ਲਿਆ ਸੀ। ਕਮਿਸ਼ਨ ਵੱਲੋਂ 9 ਫਰਵਰੀ ਨੂੰ ਜਾਰੀ ਪੱਤਰ ਦੇ ਹੁਕਮਾਂ ਦਾ ਪਾਲਣ ਕਰਦੇ ਹੋਏ ਵਿਭਾਗ ਨੇ ਇਹ ਕਦਮ ਚੁੱਕਿਆ ਹੈ। ਇਸ ਬਦਲੀ ਦਾ ਮੁੱਖ ਮਕਸਦ ਅਧਿਆਪਕ ਵਿਰੁੱਧ ਚੱਲ ਰਹੀ ਜਾਂਚ ਪੜਤਾਲ ਨੂੰ ਨਿਰਪੱਖ ਢੰਗ ਨਾਲ ਪੂਰਾ ਕਰਵਾਉਣਾ ਹੈ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
