ਸਕੂਲ ''ਚ ਪ੍ਰਿੰਸੀਪਲ ਤੇ ਮਹਿਲਾ ਅਧਿਆਪਕਾਂ ਦੀ ਸ਼ਰਮਨਾਕ ਕਰਤੂਤ, ਇਤਰਾਜ਼ਯੋਗ ਵੀਡੀਓ ਵਾਇਰਲ

08/26/2019 7:03:06 PM

ਹੁਸ਼ਿਆਰਪੁਰ (ਅਮਰੀਕ)— ਸਰਕਾਰੀ ਸਕੂਲ ਦੇ ਪ੍ਰਿੰਸੀਪਲ ਅਤੇ ਦੋ ਮਹਿਲਾ ਅਧਿਆਪਕਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਹੁਸ਼ਿਆਰਪੁਰ ਦੇ ਤਲਵਾੜਾ ਦੇ ਦਾਤਾਰਪੁਰ ਦਾ ਹੈ, ਜਿੱਥੇ ਸੀਨੀਅਰ ਸੰਕੈਂਡਰੀ ਸਕੂਲ 'ਚ ਪ੍ਰਿੰਸੀਪਲ ਅਤੇ ਦੋ ਮਹਿਲਾ ਅਧਿਆਪਕ ਅਸ਼ਲੀਲ ਹਰਕਤਾਂ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਹ ਵੀਡੀਓ ਪੂਰੇ ਖੇਤਰ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।  


ਇਸ ਮਾਮਲੇ ਨੂੰ ਗੰਭੀਰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਸਕੂਲ 'ਚ ਜਾਂਚ ਲਈ ਪ੍ਰਿੰਸੀਪਲ ਸੁਰੇਸ਼ ਕੁਮਾਰੀ ਅਤੇ ਡਿਪਟੀ ਡੀ. ਈ. ਓ. ਰਾਕੇਸ਼ ਕੁਮਾਰ ਮੌਕੇ 'ਤੇ ਪਹੁੰਚੇ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

shivani attri

This news is Content Editor shivani attri