ਪੰਜਾਬ ਸਰਕਾਰ ਵਲੋਂ 9 ਤੇ 10 ਤਾਰੀਖ਼ ਨੂੰ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਦਾ ਐਲਾਨ

05/08/2023 6:30:04 PM

ਜਲੰਧਰ : ਲੋਕ ਸਭਾ ਹਲਕਾ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਜ਼ਿਲ੍ਹੇ ਵਿਚ 9 ਅਤੇ 10 ਤਾਰੀਖ਼ ਨੂੰ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ 10 ਮਈ ਨੂੰ ਜਲੰਧਰ ਵਿਖੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਸੰਬੰਧੀ 9 ਮਈ ਨੂੰ ਪੋਲਿੰਗ ਬੂਥਾਂ ਦੀ ਤਿਆਰੀ ਕੀਤੀ ਜਾਣੀ ਹੈ। ਇਸ ਕਾਰਣ ਉਕਤ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਪੋਲਿੰਗ ਪਾਰਟੀਆਂ ਵਲੋਂ ਬੂਥਾਂ ਦਾ ਦੌਰਾ ਕੀਤਾ ਜਾਣਾ ਹੈ ਅਤੇ ਇਸ ਦੇ ਨਾਲ ਹੀ ਈ. ਵੀ. ਐੱਮ. ਮਸ਼ੀਨਾਂ ਸਥਾਪਤ ਕੀਤੀਆਂ ਜਾਣੀਆਂ ਹਨ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਕੂਲਾਂ ’ਚ ਪਹਿਲੀ ਵਾਰ ਲਾਗੂ ਕੀਤਾ ਇਹ ਸਿਸਟਮ

ਲਿਹਾਜ਼ਾ ਬਹੁਤ ਸਾਰੇ ਪੋਲਿੰਗ ਬੂਥ ਸਰਕਾਰੀ ਅਦਾਰਿਆਂ ਵਿਚ ਬਣਾਏ ਗਏ ਹਨ, ਇਸ ਲਈ ਸਾਰੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਅਮਨ ਅਤੇ ਕਾਨੂੰਨ ਦੀ ਸਥਿਤੀ  ਬਣਾਏ ਰੱਖਣ, ਈ. ਵੀ. ਐੱਮ. ਮਸ਼ੀਨਾਂ ਦੀ ਸੁਰੱਖਿਆ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਜਲੰਧਰ ਜ਼ਿਲ੍ਹੇ ਵਿਚ 9 ਤਾਰੀਖ਼ ਦੀ ਛੁੱਟੀ ਦਾ ਵੀ ਐਲਾਨ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ 10 ਮਈ ਨੂੰ ਜ਼ਿਲ੍ਹੇ ਭਰ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। 

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਕੋਲ ਹੋਏ ਧਮਾਕਿਆਂ ਨੂੰ ਲੈ ਕੇ ਡੀ. ਜੀ. ਪੀ. ਦਾ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News