ਪੰਜਾਬ ਦੇ 72 ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਖਾਈ ਹਰੀ ਝੰਡੀ

Saturday, Sep 23, 2023 - 01:34 PM (IST)

ਚੰਡੀਗੜ੍ਹ- ਵਾਅਦੇ ਮੁਤਾਬਕ ਪੰਜਾਬ ਸਰਕਾਰ ਨੇ ਅੱਜ ਟੀਚਰਾਂ ਦਾ 5ਵਾਂ ਅਤੇ 6ਵਾਂ ਬੈਚ ਸਿੰਗਾਪੁਰ ਲਈ ਰਵਾਨਾ ਕਰ ਦਿੱਤਾ ਹੈ। ਇਸ ਬੈਚ ਵਿੱਚ ਕੁੱਲ 72 ਪ੍ਰਿੰਸੀਪਲ ਭੇਜੇ ਗਏ ਹਨ, ਜੋ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਲੀਡਰਸ਼ਿਪ, ਗਲੋਬਲ ਐਜੂਕੇਸ਼ਨ ਅਤੇ ਕੋਆਰਡੀਨੇਸ਼ਨ ਦੀ ਸਿਖਲਾਈ ਪ੍ਰਾਪਤ ਕਰਨਗੇ। ਉਥੇ ਹੀ ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਫਿਨਲੈਂਡ ਸਰਕਾਰ ਨਾਲ ਵੀ ਗੱਲਬਾਤ ਕਰ ਰਿਹਾ ਹੈ। 
PunjabKesari

ਇਹ ਵੀ ਪੜ੍ਹੋ-ਪਾਕਿਸਤਾਨ ਦੇ ਰੈਟੋਰੈਂਟਾਂ ਤੋਂ 22 ਲੱਖ ਲੋਕਾਂ ਦਾ ਡਾਟਾ ਹੈਕ, ਵੇਰਵਾ ਚੋਰੀ ਕਰਨ ਮਗਰੋਂ ਆਨਲਾਈਨ ਸੇਲ ਸ਼ੁਰੂ

 ਟ੍ਰੇਨਿੰਗ ਲਈ ਹੁਣ ਤੱਕ 300 ਅਧਿਆਪਕ ਜਾ ਚੁੱਕੇ ਵਿਦੇਸ਼

ਚੰਡੀਗੜ੍ਹ ਤੋਂ 72 ਪ੍ਰਿੰਸੀਪਲਾਂ ਦੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਨ੍ਹਾਂ ਵਿਚ ਬਠਿੰਡਾ, ਮਾਨਸਾ, ਜਲੰਧਰ ਆਦਿ ਤੋਂ ਪ੍ਰਿੰਸੀਪਲ ਸ਼ਾਮਲ ਹਨ। ਇਸ ਤੋਂ ਪਹਿਲਾਂ ਸਾਰੇ ਪ੍ਰਿੰਸੀਪਲਾਂ ਨੇ ਹਰਜੋਤ ਬੈਂਸ ਨਾਲ ਮੁਲਾਕਾਤ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਹੁਣ ਤੱਕ 200 ਪ੍ਰਿੰਸੀਪਲ ਅਤੇ 100 ਅਧਿਆਪਕਾਂ ਸਮੇਤ 300 ਅਧਿਆਪਕ ਵਿਦੇਸ਼ ਜਾ ਚੁੱਕੇ ਹਨ। ਪੰਜਾਬ ਦੇ ਲਗਭਗ 20 ਫ਼ੀਸਦੀ ਪ੍ਰਿੰਸੀਪਲਾਂ ਦੀ ਸਿਖਲਾਈ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ 100 ਹੈੱਡਮਾਸਟਰਾਂ ਨੂੰ ਆਈ. ਆਈ. ਐੱਮ. ਅਹਿਮਦਾਬਾਦ ਭੇਜਿਆ ਗਿਆ ਸੀ। 

PunjabKesari

ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਪਤੀ ਹੋਇਆ ਲਾਈਵ, ਰੋ-ਰੋ ਕੇ ਖੋਲ੍ਹੇ ਵੱਡੇ ਰਾਜ਼

ਸਿੱਖਿਆ ਵਿਭਾਗ ਹੋ ਰਹੀ ਹੈ ਫਿਨਲੈਂਡ ਨਾਲ ਗੱਲਬਾਤ

ਮੰਤਰੀ ਬੈਂਸ ਨੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਦੀ ਫਿਨਲੈਂਡ ਨਾਲ ਗੱਲਬਾਤ ਚੱਲ ਰਹੀ ਹੈ। ਫਿਨਲੈਂਡ ਵਿੱਚ ਪ੍ਰਾਇਮਰੀ ਸਿੱਖਿਆ ਨੂੰ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ, ਐੱਮ. ਓ. ਯੂ. ਸਾਈਨ ਹੋਣ ਤੋਂ ਬਾਅਦ ਪੰਜਾਬ ਦੇ ਪ੍ਰਿੰਸੀਪਲ ਵੀ ਉੱਥੇ ਜਾ ਕੇ ਸਿਖਲਾਈ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲਾਂ ਤੋਂ ਪੰਜਾਬ ਵਿਚ ਸਿੱਖਿਆ ਵਿਚ ਬਹੁਤ ਵੱਡੀਆਂ ਤਬਦੀਲੀਆਂ ਆਈਆਂ ਹਨ। ਜੋ ਪਿਛਲੇ 75 ਸਾਲਾਂ ਤੋਂ ਨਹੀਂ ਹੋਇਆ, ਉਹ ਅੱਜ ਪੂਰੇ ਪੰਜਾਬ ਵਿਚ ਹੋ ਰਿਹਾ ਹੈ, ਜਿਸ ਦੀ ਪੂਰੇ ਪੰਜਾਬ ਵਿਚ ਚਰਚਾ ਚੱਲ ਰਹੀ ਹੈ। ਉਥੇ ਹੀ ਦਾਖ਼ਲਿਆਂ ਦੇ ਅੰਕੜੇ ਪੇਸ਼ ਕਰਦੇ ਹੋਏ ਮੰਤਰੀ ਬੈਂਸ ਨੇ ਕਿਹਾ ਕਿ ਹੁਣ ਲੋਕਾਂ ਦਾ ਸਰਕਾਰੀ ਸਕੂਲਾਂ 'ਤੇ ਭਰੋਸਾ ਹੋਣਾ ਸ਼ੁਰੂ ਹੋ ਗਿਆ ਹੈ।

ਪਹਿਲਾਂ ਸਰਕਾਰੀ ਸਕੂਲਾਂ ਬਾਰੇ ਨਕਾਰਾਤਮਕ ਕਹਾਣੀਆਂ ਸੁਣਨ ਨੂੰ ਮਿਲਦੀਆਂ ਸਨ, ਹੁਣ ਹਾਂ-ਪੱਖੀ ਗੱਲਾਂ ਆਉਣ ਲੱਗ ਪਈਆਂ ਹਨ। ਅਧਿਆਪਕ ਪ੍ਰਿੰਸੀਪਲਾਂ ਦੀ ਸਥਾਨਕ ਸਿਖਲਾਈ ਨੂੰ ਵੀ ਅਪਡੇਟ ਕਰ ਰਹੇ ਹਨ, ਜਿਸ ਤੋਂ ਬਾਅਦ ਇਸ ਸਾਲ ਰਿਕਾਰਡ ਦਾਖ਼ਲਾ ਵਧਿਆ। ਹਰਜੋਤ ਬੈਂਸ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤ ਵਿੱਚ ਦਾਖ਼ਲਾ 17 ਫ਼ੀਸਦੀ ਵਧਿਆ ਹੈ। ਪਹਿਲੀ ਵਾਰ ਪ੍ਰੀ-ਪ੍ਰਾਇਮਰੀ ਵਿੱਚ ਦਾਖ਼ਲਾ 2 ਲੱਖ ਦਾ ਅੰਕੜਾ ਪਾਰ ਕਰ ਗਿਆ ਹੈ। ਤਰਨਤਾਰਨ ਜਿੱਥੇ ਸਿੱਖਿਆ ਨੂੰ ਬਹੁਤ ਪਛੜਿਆ ਮੰਨਿਆ ਜਾਂਦਾ ਸੀ, ਉੱਥੇ 25 ਫ਼ੀਸਦੀ ਵੱਧ ਦਾਖ਼ਲਾ ਹੋਇਆ ਹੈ। ਆਂਧਰਾ ਪ੍ਰਦੇਸ਼ ਤੋਂ ਬਾਅਦ ਪੰਜਾਬ ਅਜਿਹਾ ਸੂਬਾ ਬਣ ਗਿਆ ਹੈ, ਜੋ ਇਸਰੋ ਦੇ ਹਰ ਲਾਂਚ 'ਤੇ ਬੱਚਿਆਂ ਨੂੰ ਭੇਜ ਰਿਹਾ ਹੈ।

PunjabKesari

ਬਦਲਣ ਲੱਗਾ ਵਿਦੇਸ਼ ਜਾਣ ਦਾ ਟਰੈਂਡ
ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 36 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਅੱਜ ਵੀ ਚੰਡੀਗੜ੍ਹ ਵਿੱਚ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਜਿਸ ਕਾਰਨ ਵਿਦੇਸ਼ ਜਾਣ ਦਾ ਰੁਝਾਨ ਬਦਲ ਗਿਆ ਹੈ। ਇਸ ਸਾਲ ਪੰਜਾਬ ਦੇ ਨੀਟ ਅਤੇ ਜੇ. ਈ. ਦੇ ਨਤੀਜੇ ਸ਼ਾਨਦਾਰ ਰਹੇ ਹਨ। ਇੰਨਾ ਹੀ ਨਹੀਂ ਇਸ ਸਾਲ ਪੰਜਾਬ ਦੇ ਸਰਕਾਰੀ ਇੰਜਨੀਅਰਿੰਗ ਕਾਲਜਾਂ ਵਿੱਚ ਦਾਖ਼ਲਿਆਂ ਵਿੱਚ ਵੀ ਵਾਧਾ ਹੋਇਆ ਹੈ। ਜਿਹੜੇ ਕਾਲਜ ਬੰਦ ਹੋਣ ਕਿਨਾਰੇ ਸਨ, ਉਨ੍ਹਾਂ ਵਿੱਚ ਦਾਖ਼ਲਾ ਦੁੱਗਣਾ ਹੋ ਗਿਆ ਹੈ, ਜੋਕਿ ਇਕ ਚੰਗਾ ਸੰਕੇਤ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News