ਪੰਜਾਬ ''ਚ ਸਰਕਾਰੀ ਸਕੂਲਾਂ ਦੇ 3 ਹਜ਼ਾਰ ਤੋਂ ਵੱਧ ਵਿਦਿਆਰਥੀ ਕਰਨਗੇ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ

Tuesday, Jan 24, 2023 - 09:27 AM (IST)

ਪੰਜਾਬ ''ਚ ਸਰਕਾਰੀ ਸਕੂਲਾਂ ਦੇ 3 ਹਜ਼ਾਰ ਤੋਂ ਵੱਧ ਵਿਦਿਆਰਥੀ ਕਰਨਗੇ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ

ਲੁਧਿਆਣਾ (ਵਿੱਕੀ) : ਸਰਕਾਰੀ ਸਕੂਲਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾ ਕੇ ਉੱਥੇ ਮੁਹੱਈਆ ਕੋਰਸ ਅਤੇ ਹੋਰ ਸਹੂਲਤਾਂ ਸਬੰਧੀ ਜਾਣੂੰ ਕਰਵਾਇਆ ਜਾਵੇਗਾ। ਇਸ ਦੇ ਲਈ ਵਿਭਾਗ ਵੱਲੋਂ 3661 ਸਰਕਾਰੀ ਸਕੂਲਾਂ ਦੇ 73220 ਵਿਦਿਆਰਥੀਆਂ ਲਈ 200 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਗ੍ਰਾਂਟ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਅੱਜ ਤੋਂ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ

ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸਿੱਖਿਆ) ਨੂੰ ਇਸ ਸਬੰਧੀ ਇਕ ਪੱਤਰ ਜਾਰੀ ਕਰਦੇ ਹੋਏ ਸਾਰੇ ਹਾਈ ਸਕੂਲਾਂ ਦੇ 9ਵੀਂ ਅਤੇ 10ਵੀਂ ਕਲਾਸ ਦੇ 10-10 ਵਿਦਿਆਰਥੀਆਂ ਕੁੱਲ 20 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਗਣਤੰਤਰ ਦਿਹਾੜੇ 'ਤੇ ਪੰਜਾਬ ਪੁਲਸ ਦੇ 11 ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਪੜ੍ਹੋ ਪੂਰੀ ਸੂਚੀ

ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਸਕੂਲ ਦੇ 9ਵੀਂ ਤੋਂ 12ਵੀਂ ਤੱਕ ਦੇ ਪ੍ਰਤੀ ਕਲਾਸ 5 ਵਿਦਿਆਰਥੀ ਕੁੱਲ 20 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਲਈ ਕਿਹਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News