ਪੰਜਾਬ ਦੇ ਸਰਕਾਰੀ ਸਕੂਲਾਂ ''ਚ ਪੜ੍ਹਦੇ ਬੱਚਿਆਂ ਲਈ ਖ਼ਾਸ ਤੋਹਫਾ, ਲਿਆ ਗਿਆ ਅਹਿਮ ਫ਼ੈਸਲਾ

Monday, Oct 12, 2020 - 12:03 PM (IST)

ਪੰਜਾਬ ਦੇ ਸਰਕਾਰੀ ਸਕੂਲਾਂ ''ਚ ਪੜ੍ਹਦੇ ਬੱਚਿਆਂ ਲਈ ਖ਼ਾਸ ਤੋਹਫਾ, ਲਿਆ ਗਿਆ ਅਹਿਮ ਫ਼ੈਸਲਾ

ਲੁਧਿਆਣਾ ਵਿੱਕੀ) : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ 6ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਗੁਣਾਤਮਕ ਵਿਕਾਸ ਲਈ ਅਨੋਖੀ ਪਹਿਲ ਦੇ ਰੂਪ ’ਚ ਇਕ ਅੰਗਰੇਜ਼ੀ ਬੂਸਟਰ ਕਲੱਬ ਦੀ ਸਥਾਪਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ’ਚ ਅੰਗਰੇਜ਼ੀ ਭਾਸ਼ਾ ਦੇ ਉਚਾਰਣ ਦੇ ਨਾਲ-ਨਾਲ ਭਾਸ਼ਾ ਕੌਸ਼ਲ ’ਚ ਨਿਪੁੰਨਤਾ ਲਿਆਉਣ ਲਈ ਸੰਕੋਚ ਅਤੇ ਡਰ ਨੂੰ ਖ਼ਤਮ ਕਰਨਾ ਹੈ। ਕਲੱਬ ਦਾ ਗਠਨ 12 ਅਕਤੂਬਰ ਤੋਂ ਕੀਤਾ ਜਾ ਰਿਹਾ ਹੈ। ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੇ ਦੌਰਾਨ ਨਿੱਜੀ ਸਕੂਲਾਂ ’ਚ ਬਹੁਤ ਸਾਰੇ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ’ਚ ਦਾਖ਼ਲ ਹੋਏ ਹਨ ਅਤੇ ਉਨ੍ਹਾਂ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਸਰਕਾਰੀ ਸਕੂਲਾਂ ’ਚ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਦੇ ਤਜ਼ੁਰਬੇਕਾਰ ਅਧਿਆਪਕਾਂ ਅਤੇ ਉਨ੍ਹਾਂ ਦੀ ਪੜ੍ਹਾਉਣ ਦੀਆ ਵਿਧੀਆਂ ’ਚ ਵਿਸਵਾਸ਼ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ : ਬੁਰੀ ਖ਼ਬਰ : 'ਪੰਜਾਬ' 'ਚ 'ਬਲੈਕ ਆਊਟ' ਦੀ ਸੰਭਾਵਨਾ, ਬਚਿਆ ਸਿਰਫ 3 ਦਿਨਾਂ ਦਾ ਕੋਲਾ

ਇਸੇ ਵਿਸਵਾਸ਼ ਨੂੰ ਕਾਇਮ ਰੱਖਣ ਲਈ ਸਰਕਾਰੀ ਸਕੂਲਾਂ ਦੇ ਅੰਗਰੇਜ਼ੀ ਅਧਿਆਪਕਾਂ ਦੇ ਬੂਸਟਰ ਕਲੱਬ ਬਣਾਉਣ ਦੀ ਅਨੋਖੀ ਪਹਿਲ ਕੀਤੀ ਹੈ। ਇਸ ਦੇ ਸਬੰਧ ’ਚ ਅੰਗਰੇਜ਼ੀ ਦੇ ਜ਼ਿਲ੍ਹਾ ਮੈਂਟਰਜ ਨੇ ਦੱਸਿਆ ਕਿ ਸਰਕਾਰੀ ਸਕੂਲਾਂ ’ਚ ਦਾਖ਼ਲੇ ਵਧਾਉਣ ਦੇ ਸਮੇਂ ਜਦੋਂ ਉਹ ਨਿੱਜੀ ਸਕੂਲਾਂ ਦੇ ਮਾਤਾ-ਪਿਤਾ ਨਾਲ ਗੱਲ ਕਰਦੇ ਸੀ ਤਾਂ ਉਨ੍ਹਾਂ ਨੂੰ ਆਮ ਸੁਣਨ ’ਚ ਮਿਲਦਾ ਸੀ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਅੰਗਰੇਜ਼ੀ 'ਚ ਬੱਚਿਆਂ ਦੀ ਪਕੜ ਮਜ਼ਬੂਤ ਨਹੀਂ ਕਰਵਾ ਸਕਦੇ, ਜਦੋਂ ਉਨ੍ਹਾਂ ਨੇ ਹੋਰ ਅੰਗਰੇਜ਼ੀ ਅਧਿਆਪਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਇਸ ਮੁੱਦੇ ਨੂੰ ਇਕ ਚੁਣੌਤੀ ਦੇ ਰੂਪ ’ਚ ਲਿਆ। ਸਕੂਲਾਂ 'ਚ ਬੱਚਿਆਂ ਨੂੰ ਆਨਲਾਈਨ ਅੰਗਰੇਜ਼ੀ ਪਾਠਕ੍ਰਮ ਕਰਵਾਉਂਦੇ ਹੋਏ ਧਾਰਾ ਪ੍ਰਵਾਹ ਅੰਗ੍ਰੇਜ਼ੀ ਬੋਲਣ ਲਈ ਉਤਸ਼ਾਹਿਤ ਕੀਤਾ, ਜਿਸ 'ਚ ਉਨ੍ਹਾਂ ਨੂੰ ਇਨ੍ਹਾਂ ਹਾਲਾਤ ’ਚ ਵੀ ਚੰਗੇ ਨਤੀਜੇ ਮਿਲੇ ਅਤੇ ਬੂਸਟਰ ਕਲੱਬ ਬਣਾਉਣ ਦੀ ਸੋਚ ਬਣੀ, ਜਿਸ ਦੇ ਸਬੰਧ 'ਚ ਅੰਗਰੇਜ਼ੀ ਅਧਿਆਪਕਾਂ ਵੱਲੋਂ 12 ਅਕਤੂਬਰ ਤੋਂ ਬੂਸਟਰ ਕਲੱਬ ਸ਼ੁਰੂ ਕੀਤੇ ਜਾ ਰਹੇ ਹਨ। ਜ਼ਿਲ੍ਹਾ ਮੈਂਟਰਸ ਅਤੇ ਬਲਾਕ ਮੈਂਟਰਜ ਵੱਲੋਂ ਅੰਗਰੇਜ਼ੀ ਬੂਸਟਰ ਕਲੱਬ ਦੇ ਅਧੀਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਵੀ ਤਿਆਰ ਕਰ ਲਈ ਗਈ ਹੈ।

ਇਹ ਵੀ ਪੜ੍ਹੋ : 'ਰਵਨੀਤ ਬਿੱਟੂ' ਦਾ ਕਾਫ਼ਲਾ ਹਾਦਸੇ ਦਾ ਸ਼ਿਕਾਰ, ਟਰੱਕ ਨਾਲ ਹੋਈ ਟੱਕਰ
ਸਕੂਲ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਬਣਨਗੇ ਬੂਸਟਰ ਕਲੱਬ
ਇਸ ਸਬੰਧ ’ਚ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਬਲਾਕ ਮੈਂਟਰ ਨੇ ਕਿਹਾ ਕਿ ਬੂਸਟਰ ਕਲੱਬ ਸਥਾਪਤ ਕਰਨ ਦਾ ਕੰਮ ਦੋ ਪੜਾਅ ’ਚ ਕੀਤਾ ਜਾਵੇਗਾ। ਜਿਸ ਦਾ ਪਹਿਲਾਂ ਪੜਾਅ ਇਕ ਮਹੀਨੇ ਲਈ ਹੋਵੇਗਾ, ਜਿਸ ਦੇ ਅਧੀਨ ਸਕੂਲ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਬੂਸਟਰ ਕਲੱਬ ਸਥਾਪਿਤ ਕੀਤੇ ਜਾਣਗੇ ਅਤੇ ਇਸ ਕਲੱਬ ’ਚ ਸ਼ਾਮਲ ਬੱਚਿਆਂ ਨੂੰ ਆਡੀਓ ਅਤੇ ਹੋਰ ਵਿੱਦਿਅਕ ਸਹਾਇਕ ਸਮੱਗਰੀ ਦਾ ਉਪਯੋਗ ਕਰ ਕੇ ਸਥਿਤੀ ਅਨੁਸਾਰ ਸਰਲ ਵਾਕ ਬੋਲਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇਸ 'ਚ ਸਕੂਲ ਦੀ 6ਵੀਂ ਤੋਂ 12ਵੀਂ ਕਲਾਸ ਦੇ ਹਰ ਸੈਕਸ਼ਨ ’ਚੋਂ ਤਿੰਨ-ਤਿੰਨ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਬਾਅਦ ’ਚ ਇਸ ਦੀ ਗਿਣਤੀ ਵਧਾਈ ਜਾਵੇਗੀ। ਇਹ ਵਿਦਿਆਰਥੀ ਆਪਣੀ ਇੱਛਾ ਅਨੁਸਾਰ ਬੂਸਟਰ ਕਲੱਬ ’ਚ ਸ਼ਾਮਲ ਹੋ ਸਕਣਗੇ। ਇਸ ਦੇ ਸਬੰਧ ’ਚ ਪ੍ਰਿੰਸੀਪਲ/ਮੁੱਖ ਅਧਿਆਪਕ ਨੇ ਕਿਹਾ ਕਿ ਇਨ੍ਹਾਂ ਸਕੂਲ, ਬਲਾਕ ਅਤੇ ਜ਼ਿਲ੍ਹਾ ਪੱਧਰੀ ਬੂਸਟਰ ਕਲੱਬਾਂ ਤੋਂ ਭਵਿੱਖ ’ਚ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ’ਚ ਵਾਧਾ ਹੋਣ ਦੇ ਆਸਾਰ ਹਨ ਕਿਉਂਕਿ ਹਜ਼ਾਰਾਂ ਸਕੂਲਾਂ 'ਚ ਜਦ ਲੱਖਾਂ ਵਿਦਿਆਰਥੀ ਸੋਸ਼ਲ ਮੀਡੀਆ ਜ਼ਰੀਏ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰਦੇ ਨਜ਼ਰ ਆਉਣਗੇ ਤਾਂ ਸਰਕਾਰੀ ਸਕੂਲਾਂ ’ਚ ਚੱਲ ਰਹੀ ਗੁਣਾਤਮਕ ਸਿੱਖਿਆ ਮੁਹਿੰਮ ਦਾ ਨਤੀਜਾ ਹਰੇਕ ਦੇ ਸਮੁੱਖ ਹੋਵੇਗਾ ਤਦ ਸਰਕਾਰੀ ਸਕੂਲਾਂ ’ਚ ਚੱਲ ਰਹੀ ਗੁਣਾਤਮਕ ਪੂਰਨ ਸਿੱਖਿਆ ਮੁਹਿੰਮ ਦਾ ਨਤੀਜਾ ਸਭ ਦੇ ਸਾਹਮਣੇ ਹੋਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਗੁਰਲਾਲ ਬਰਾੜ' ਦੇ ਕਤਲ ਦੀ ਫੇਸਬੁੱਕ 'ਤੇ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ

ਸਾਰੇ ਅੰਗਰੇਜ਼ੀ ਅਧਿਆਪਕ ਇਸ ਯੋਜਨਾ ਦੇ ਬਾਰੇ ਬਹੁਤ ਉਤਸ਼ਾਹਿਤ ਹੈ ਅਤੇ ਉਨ੍ਹਾਂ ਨੂੰ ਵਿਸਵਾਸ਼ ਹੈ ਕਿ ਜਲਦ ਹੀ ਚੰਗੇ ਨਤੀਜੇ ਆਉਣਗੇ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ’ਚ ਸਿੱਖਿਆ ਮਹਿਕਮੇ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਮੁਹੱਈਆ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੰਗਰੇਜ਼ੀ ਭਾਸ਼ਾ ਲਈ ਸਕੂਲਾਂ 'ਚ ਬੂਸਟਰ ਕਲੱਬ ਸਥਾਪਤ ਕਰਨਾ ਇਕ ਸ਼ਲਾਘਾਯੋਗ ਕਦਮ ਹੈ। ਸਰਕਾਰੀ ਸਕੂਲਾਂ ’ਚ ਜਿੱਥੇ ਪਹਿਲਾਂ ਹੀ ਅੰਗਰੇਜ਼ੀ ਮਾਧਿਅਮ ’ਚ ਪਾਠਕ੍ਰਮ ਕਰਵਾਇਆ ਜਾ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ’ਚ ਨਿੱਜੀ ਸਕੂਲਾਂ ਨੂੰ ਛੱਡ ਕੇ ਵਿਦਿਆਰਥੀ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈ ਰਹੇ ਹਨ। ਉਥੇ ਹੁਣ ਇਨ੍ਹਾਂ ਬੂਸਟਰ ਕਲੱਬਾਂ ਦੀ ਸਥਾਪਨਾ ਨਾਲ ਵਿਦਿਆਰਥੀਆਂ ਨੂੰ ਦੋ ਗੁਣਾ ਫਾਇਦਾ ਹੋਵੇਗਾ, ਜਿਸ ਨਾਲ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਹੋਰ ਵਧੇਗੀ। ਜੋ ਵਿਦਿਆਰਥੀ ਸਕੂਲ ਦੀ ਪੜ੍ਹਾਈ ਪੂਰੀ ਹੋਣ ਦੇ ਉਪਰੰਤ ਵਿਦੇਸ਼ਾਂ 'ਚ ਜਾ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ ਜਾਂ ਡਾਕਟਰੇਟ ਅਤੇ ਇੰਜੀਨੀਅਰਿੰਗ ਵਰਗੀ ਪੜ੍ਹਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਇਹ ਬਹੁਤ ਹੀ ਫਾਇਦੇਮੰਦ ਸਾਬਿਤ ਹੋਣਗੇ।

 


author

Babita

Content Editor

Related News