ਅਹਿਮ ਖ਼ਬਰ : ਪੰਜਾਬ ''ਚ 33 ਹਜ਼ਾਰ ਬੱਚਿਆਂ ਨੇ ਛੱਡੇ ਨਿੱਜੀ ਸਕੂਲ, ਸਰਕਾਰੀ ਸਕੂਲਾਂ ''ਚ ਲਿਆ ਦਾਖ਼ਲਾ

4/13/2021 2:59:40 PM

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਵੱਡੀ ਗਿਣਤੀ 'ਚ ਨਿੱਜੀ ਸਕੂਲਾਂ 'ਤੇ ਵਿੱਤੀ ਸੰਕਟ ਆ ਗਿਆ ਹੈ। ਨਿੱਜੀ ਸਕੂਲਾਂ 'ਚ ਪੜ੍ਹਨ ਵਾਲੇ ਬੱਚੇ ਵੱਡੀ ਗਿਣਤੀ 'ਚ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈ ਰਹੇ ਹਨ। ਨਵੇਂ ਵਿੱਦਿਅਕ ਸੈਸ਼ਨ 2021-22 ਦੇ ਪਹਿਲੇ ਹਫ਼ਤੇ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ 'ਚ ਕਰੀਬ 33,132 ਨਿੱਜੀ ਸਕੂਲਾਂ ਦੇ ਬੱਚਿਆਂ ਨੇ ਦਾਖ਼ਲਾ ਲਿਆ ਹੈ।

ਇਹ ਵੀ ਪੜ੍ਹੋ : ਝੁੱਗੀ-ਝੌਂਪੜੀ 'ਚ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਲੇਗਾ ਮਾਲਕਾਨਾ ਹੱਕ

ਅਸਲ 'ਚ ਪਿਛਲੇ ਕੁੱਝ ਮਹੀਨਿਆਂ ਤੋਂ ਕਈ ਨਿੱਜੀ ਸਕੂਲਾਂ ਬੰਦ ਹੋ ਗਏ ਹਨ। ਇਸ ਬਾਰੇ ਗੱਲਬਾਤ ਕਰਦਿਆਂ ਨਿੱਜੀ ਸਕੂਲ ਦੇ ਮੁਖੀ ਨੇ ਕਿਹਾ ਕਿ ਸਰਕਾਰ ਵੱਲੋਂ ਵਿੱਤੀ ਸਹਾਇਤਾ ਤੋਂ ਬਿਨਾ ਉਨ੍ਹਾਂ ਲਈ ਆਪਣੇ ਸਟਾਫ਼ ਨੂੰ ਤਨਖਾਹਾਂ ਦੇਣੀਆਂ ਵੀ ਮੁਸ਼ਕਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ 'ਚ ਕੁੱਝ ਸਟਾਫ਼ ਨੂੰ ਨੌਕਰੀ ਤੋਂ ਕੱਢਣ ਮਗਰੋਂ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਅਧਿਆਪਕ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿੱਤੀ ਤੌਰ 'ਤੇ ਨਿੱਜੀ ਸਕੂਲਾਂ ਦੀ ਮਦਦ ਲਈ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਨੂੰਹ-ਪੁੱਤਾਂ ਤੋਂ ਦੁਖ਼ੀ ਵਿਧਵਾ ਬੀਬੀ ਦੀ ਅੱਧਸੜੀ ਲਾਸ਼ ਬਰਾਮਦ, ਜਾਣੋ ਕੀ ਹੈ ਪੂਰਾ ਮਾਮਲਾ

ਇਕ ਅਧਿਆਪਕ ਨੇ ਕਿਹਾ ਕਿ ਨਿੱਜੀ ਸਕੂਲ ਆਨਲਾਈਨ ਜਮਾਤਾਂ ਲਗਾਉਣ ਅਤੇ ਟੀ. ਵੀ. ਚੈਨਲਾਂ ਰਾਹੀਂ ਸਿੱਖਿਆ ਮੁਹੱਈਆ ਕਰਨ ਦੇ ਸਰਕਾਰੀ ਪ੍ਰਬੰਧਾਂ ਵਰਗਾ ਮੁਕਾਬਲਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਬਹੁਤ ਘੱਟ ਨਿੱਜੀ ਸਕੂਲ ਇਨ੍ਹਾਂ ਹਾਲਾਤਾਂ ਨੂੰ ਵਧੀਆ ਢੰਗ ਨਾਲ ਸੰਭਾਲਣ ਦੇ ਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮਾਪੇ ਵੀ ਬੱਚਿਆਂ ਲਈ ਸਰਕਾਰੀ ਸਕੂਲਾਂ ਦੀ ਚੋਣ ਕਰ ਰਹੇ ਹਨ।
ਨੋਟ : ਕੋਰੋਨਾ ਮਹਾਮਾਰੀ ਕਾਰਨ ਨਿੱਜੀ ਸਕੂਲਾਂ 'ਤੇ ਆਏ ਵਿੱਤੀ ਸੰਕਟ ਬਾਰੇ ਦਿਓ ਆਪਣੀ ਰਾਏ
 


Babita

Content Editor Babita