ਪੰਜਾਬ ਸਰਕਾਰ ਨੇ ਹੁਣ ਤਕ 1,10,000 ਪ੍ਰਵਾਸੀਆਂ ਨੂੰ ਭੇਜਿਆ ਘਰ

05/14/2020 1:00:18 AM

ਚੰਡੀਗੜ੍ਹ, (ਅਸ਼ਵਨੀ)— ਪੰਜਾਬ ਸਰਕਾਰ ਵਲੋਂ ਪ੍ਰਵਾਸੀਆਂ ਨੂੰ ਆਪਣੇ-ਆਪਣੇ ਸੂਬਿਆਂ 'ਚ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਹੁਣ ਤਕ 90 ਟਰੇਨਾਂ ਰਾਹੀਂ ਕੁੱਲ 1,10,000 ਪ੍ਰਵਾਸੀ ਉਨ੍ਹਾਂ ਦੇ ਸੂਬਿਆਂ ਨੂੰ ਭੇਜੇ ਗਏ ਹਨ। ਇਸ ਕਾਰਜ 'ਤੇ ਸੂਬਾ ਸਰਕਾਰ ਨੇ ਹੁਣ ਤਕ 6 ਕਰੋੜ ਰੁਪਏ ਤੋਂ ਵੀ ਵੱਧ ਰਾਸ਼ੀ ਖਰਚੀ ਹੈ। ਜਾਣਕਾਰੀ ਦਿੰਦਿਆਂ ਬੁੱਧਵਾਰ ਇੱਥੇ ਸੂਬੇ ਦੇ ਨੋਡਲ ਅਫ਼ਸਰ ਰੇਲਵੇ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪ੍ਰਵਾਸੀਆਂ ਦੀ ਘਰ ਵਾਪਸੀ ਨੂੰ ਰੇਲਵੇ ਦੀ ਫਿਰੋਜ਼ਪੁਰ ਡਵੀਜ਼ਨ ਅਤੇ ਅੰਬਾਲਾ ਡਵੀਜ਼ਨ ਦੇ ਸਹਿਯੋਗ ਦੇ ਨਾਲ ਯਕੀਨੀ ਬਣਾਇਆ ਗਿਆ ਹੈ। ਆਉਣ ਵਾਲੇ ਦਿਨਾਂ 'ਚ ਰੋਜ਼ਾਨਾ 15 ਹੋਰ ਟਰੇਨਾਂ ਚਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੁਣ ਤਕ ਲੁਧਿਆਣਾ ਤੋਂ 36 ਅਤੇ 31 ਗੱਡੀਆਂ ਜਲੰਧਰ ਤੋਂ ਪ੍ਰਵਾਸੀਆਂ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਗਈਆਂ ਹਨ। ਪਟਿਆਲਾ, ਮੋਹਾਲੀ, ਬਠਿੰਡਾ, ਸਰਹਿੰਦ ਆਦਿ ਸ਼ਹਿਰਾਂ ਤੋਂ ਵੀ ਟਰੇਨਾਂ  ਪ੍ਰਵਾਸੀਆਂ ਨੂੰ ਲੈ ਕੇ ਉਨ੍ਹਾਂ ਦੇ ਸੂਬਿਆਂ ਨੂੰ ਗਈਆਂ ਹਨ ਅਤੇ ਆਉਂਦੇ ਦਿਨਾਂ ਦੌਰਾਨ ਫਿਰੋਜ਼ਪੁਰ ਕੈਂਟ, ਦੋਰਾਹਾ ਆਦਿ ਸ਼ਹਿਰਾਂ ਤੋਂ ਵੀ ਟਰੇਨਾਂ  ਪ੍ਰਵਾਸੀਆਂ ਨੂੰ ਲੈ ਕੇ ਵੱਖ-ਵੱਖ ਸੂਬਿਆਂ ਨੂੰ ਜਾਣਗੀਆਂ।

KamalJeet Singh

This news is Content Editor KamalJeet Singh