ਯੂਕ੍ਰੇਨ ’ਚ ਫਸੇ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 24x7 ਕੰਟਰੋਲ ਰੂਮ ਸਥਾਪਿਤ

Friday, Feb 25, 2022 - 09:10 PM (IST)

ਯੂਕ੍ਰੇਨ ’ਚ ਫਸੇ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ  24x7 ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ (ਬਿਊਰੋ)-ਸੰਕਟ ਦੀ ਇਸ ਘੜੀ ’ਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕ੍ਰੇਨ ’ਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇਕ ਸਮਰਪਿਤ 24x7 ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕ੍ਰੇਨ ’ਚ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ ’ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 ’ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ  +91-172-4111905 ’ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ : ਮੋਹਾਲੀ ਅਦਾਲਤ ਵੱਲੋਂ ਮਜੀਠੀਆ ਨੂੰ ਝਟਕਾ, ਜ਼ਮਾਨਤ ਅਰਜ਼ੀ ਹੋਈ ਖਾਰਿਜ

ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ’ਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਨ੍ਹਾਂ ਹੈਲਪਲਾਈਨ ਨੰਬਰਾਂ ’ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ : ਤਪਾ ਮੰਡੀ ਨਜ਼ਦੀਕ ਵਾਪਰਿਆ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ


author

Manoj

Content Editor

Related News