ਵਿਸ਼ੇਸ਼ ਸਦਨ ਬੁਲਾਉਣ ਦੀ ਬਜਾਏ ਪੰਜਾਬ ਦੇ ਵੱਡੇ ਮੁੱਦਿਆਂ ਵੱਲ ਧਿਆਨ ਦੇਵੇ ਪੰਜਾਬ ਸਰਕਾਰ : ਪ੍ਰਤਾਪ ਬਾਜਵਾ

09/21/2022 2:14:41 PM

ਗੁਰਦਾਸਪੁਰ (ਜੀਤ ਮਠਾਰੂ) - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਨਾਟਕੀ ਕਾਰਵਾਈ ਕਰਾਰ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੇ ਫਜ਼ੂਲ ਖ਼ਰਚੇ ਕਰਨ ਦੀ ਕੋਈ ਲੋੜ ਨਹੀਂ ਹੈ। ਰਵਾਇਤ ਅਨੁਸਾਰ ਵਿਧਾਨ ਸਭਾ ’ਚ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣਾ ਵਿਰੋਧੀ ਪਾਰਟੀਆਂ ਦਾ ਅਧਿਕਾਰ ਹੈ। ਭਗਵੰਤ ਮਾਨ ਦੀ ਸਰਕਾਰ ਸੱਤਾ ’ਚ ਆਉਣ ਦੇ 6 ਮਹੀਨਿਆਂ ਦੇ ਅੰਦਰ ਖ਼ਤਰਾ ਕਿਉਂ ਮਹਿਸੂਸ ਕਰ ਰਹੀ ਹੈ? 

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

ਪ੍ਰਤਾਪ ਬਾਜਵਾ ਨੇ ਕਿਹਾ ਕਿ ਇੰਝ ਮਹਿਸੂਸ ਹੋ ਰਿਹਾ ਜਿਵੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਪਣੀ ਹੀ ਪਾਰਟੀ ਤੋਂ ਨਿਰਾਸ਼ ਹਨ ਅਤੇ ਪੱਖ ਬਦਲਣ ਲਈ ਤਿਆਰ ਹਨ ਜਾਂ ਇਹ ‘ਆਪ੍ਰੇਸ਼ਨ ਲੋਟਸ’ ਦੇ ਬੇਬੁਨਿਆਦ ਦੋਸ਼ਾਂ ਦੀ ਆੜ ਹੇਠ ਆਪਣੀ ਗੈਰ ਕਾਰਗੁਜ਼ਾਰੀ ’ਤੇ ਪਰਦਾ ਪਾਉਣ ਦਾ ਇਕ ਡਰਾਮਾ ਹੈ। ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਆਪਣੀ ਹੀ ਸਰਕਾਰ ਦੇ ਹੱਕ ’ਚ ਭਰੋਸੇ ਦਾ ਮਤਾ ਲਿਆਉਣਾ ਇਕ ਬੜੀ ਅਜੀਬ ਘਟਨਾ ਹੈ।

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਸਬੰਧਤ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਸੈਸ਼ਨ ਬੁਲਾ ਕੇ ਗ਼ਲਤ ਮਿਸਾਲ ਕਾਇਮ ਕਰ ਰਹੇ ਹਨ, ਜਦੋਂ ਕਿ ਇਸ ਦੀ ਕੋਈ ਲੋੜ ਨਹੀਂ ਸੀ। ਭਗਵੰਤ ਮਾਨ ਨੂੰ 22 ਸਤੰਬਰ ਨੂੰ ਅਪ੍ਰੇਸ਼ਨ ਲੋਟਸ ਬਾਰੇ ਵੀ ਸਦਨ ਦੇ ਫਰਸ ’ਤੇ ਸਬੂਤ ਪੇਸ਼ ਕਰਨੇ ਚਾਹੀਦੇ ਹਨ, ਜਿਸ ਵਿਚ ਉਨ੍ਹਾਂ ਦੀ ਪਾਰਟੀ ਨੇ ਦੋਸ਼ ਲਗਾਇਆ ਸੀ ਕਿ ਭਾਜਪਾ ਨੇ ‘ਆਪ’ ਵਿਧਾਇਕਾਂ ਨੂੰ ਕਰੋੜਾਂ ਰੁਪਏ ਦੀ ਪੇਸ਼ਕਸ ਕਰ ਕੇ ਖਰੀਦਣ ਦੀ ਕੋਸ਼ਿਸ਼ ਕੀਤੀ ਸੀ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਗਵੰਤ ਮਾਨ ਨੂੰ ਬੇਅਦਬੀ, ਨਸ਼ਿਆਂ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਦੀਆਂ ਘਟਨਾਵਾਂ ਅਤੇ ਪੰਜਾਬ ਨਾਲ ਸਬੰਧਤ ਹੋਰ ਅਹਿਮ ਮੁੱਦੇ ਦਰਿਆਈ ਪਾਣੀਆਂ ਅਤੇ ਚੰਡੀਗੜ੍ਹ ਨੂੰ ਪੰਜਾਬ ਨੂੰ ਤਬਦੀਲ ਕਰਨ ਦੇ ਮੁੱਦੇ ’ਤੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਸੀ। ਇਸ ਸਬੰਧ ’ਚ ਉਨ੍ਹਾਂ ਨੇ ਕਦੇ ਕੋਈ ਹੁੰਗਾਰਾ ਨਹੀਂ ਭਰਿਆ। ਇੱਥੋਂ ਤੱਕ ਕਿ ‘ਆਪ’ ਦੇ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਅਜਿਹੀ ਹੀ ਬੇਨਤੀ ਕੀਤੀ ਸੀ ਪਰ ਉਸ ਨੂੰ ਵੀ ਬਿਨਾਂ ਕੋਈ ਸਪੱਸ਼ਟੀਕਰਨ ਦਿੱਤੇ ਠੁਕਰਾ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

 

rajwinder kaur

This news is Content Editor rajwinder kaur