ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੰਡੇਗੀ Smart Phones, ਦੁੱਗਣੇ ਕੀਤੇ ਜਾਣਗੇ ਭੱਤੇ!
Wednesday, Apr 23, 2025 - 09:26 AM (IST)

ਚੰਡੀਗੜ੍ਹ (ਅੰਕੁਰ)- ਸਰਵ ਆਗਂਣਵਾੜੀ ਵਰਕਰ ਹੈਲਪਰ ਯੂਨੀਅਨ ਦੇ 4 ਮੈਂਬਰੀ ਵਫਦ ਦੀ ਮੀਟਿੰਗ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ।
ਇਹ ਖ਼ਬਰ ਵੀ ਪੜ੍ਹੋ - ਪਤਨੀ ਕੋਲ ਪੰਜਾਬ ਤੋਂ UK ਗਿਆ ਪਤੀ, ਫ਼ਿਰ ਜੋ ਹੋਇਆ...
ਇਸ ਮੌਕੇ 18 ਮੰਗਾਂ ’ਤੇ ਗੱਲਬਾਤ ਕੀਤੀ ਗਈ। ਇਸ ਮੌਕੇ ਮਾਣਭੱਤਾ ਦੁੱਗਣਾ ਕਰਨ ਦੀ ਮੰਗ ਕੀਤੀ ਗਈ, ਜਿਸ ਦੇ ਜਵਾਬ ’ਚ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਵਿੱਤ ਮੰਤਰਾਲੇ ਨੂੰ ਫਾਈਲ ਦਿੱਤੀ ਹੋਈ ਹੈ। ਨਾਲ ਹੀ ਨਵੀਂ ਸਿੱਖਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰ ਨੂੰ ਪ੍ਰੀ ਪ੍ਰਾਇਮਰੀ ਟੀਚਰ ਦਾ ਦਰਜਾ ਦੇਣ ਦੀ ਮੰਗ ਕੀਤੀ ਗਈ। ਇਸ ਸਬੰਧੀ ਜਵਾਬ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੂਰੇ ਪੰਜਾਬ ’ਚ ਈ. ਸੀ. ਸੀ. ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਬੱਸ ਸਟੈਂਡ ਨੇੜੇ ਗੰਦਾ ਧੰਦਾ ਕਰਦੀਆਂ ਕੁੜੀਆਂ ਨੂੰ ਥਾਣੇ ਲੈ ਆਏ ਪੁਲਸ ਮੁਲਾਜ਼ਮ, ਫ਼ਿਰ ਜੋ ਹੋਇਆ...
3 ਤੋਂ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ’ਚ ਭੇਜਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਵਿਭਾਗ ਨਾਲ ਗੱਲਬਾਤ ਚੱਲ ਰਹੀ ਹੈ। ਵਰਕਰਾਂ ਤੇ ਹੈਲਪਰਾਂ ਨੂੰ ਸੇਵਾਮੁਕਤੀ ਦੌਰਾਨ ਮਿਲਣ ਵਾਲੀ ਗ੍ਰੈਚੁਟੀ ਰਾਸ਼ੀ ਬਹੁਤ ਘੱਟ ਹੋਣ ਦਾ ਮੁੱਦਾ ਵੀ ਚੁੱਕਿਆ ਗਿਆ, ਜਿਸ ਨੂੰ ਮੰਤਰੀ ਨੇ ਵਧਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ’ਚ ਬੁਨਿਆਦੀ ਸਹੂਲਤਾਂ ਦੇਣ ਵਾਸਤੇ ਸਰਕਾਰ ਵਚਨਬੱਧ ਹੈ ਤੇ 350 ਨਵੇਂ ਸੈਂਟਰ ਅਪਗ੍ਰੇਡ ਹੋਣਗੇ। ਪੋਸ਼ਣ ਟ੍ਰੈਕਰ ਐਪ ’ਤੇ ਕੰਮ ਕਰਨ ਵਾਸਤੇ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ, ਜਿਸ ਦੇ ਜਵਾਬ ’ਚ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ ਤੇ ਮੋਬਾਈਲ ਭੱਤਾ ਵੀ ਦੁੱਗਣਾ ਕੀਤਾ ਜਾਵੇਗਾ। ਇਸ ਮੌਕੇ ਮਧੂ ਕੁਮਾਰੀ, ਗੁਰਪ੍ਰੀਤ ਕੌਰ ਬਠਿੰਡਾ, ਕਵਲਜੀਤ ਕੌਰ ਗੁਰਦਾਸਪੁਰ, ਰਾਜੀ ਸ਼੍ਰੀਵਾਸਤਵ, ਵਿਮੀ ਭੁੱਲਰ, ਸ਼ੀਨਾ ਅਗਰਵਾਲ, ਸੁਮਨ ਦੀਪ ਕੌਰ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8