ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਚੁੱਕਿਆ ਇਹ ਕਦਮ

07/14/2023 8:07:14 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲੇਬਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਵੇਧੇਰੇ ਲਾਭ ਦੇਣ ਦੇ ਮੰਤਵ ਨਾਲ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਬਣਾਇਆ ਜਾਵੇਗਾ। ਉਨ੍ਹਾ ਕਿਹਾ ਕਿ ਹੁਣ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਂਦਿਆਂ ਸਾਰ ਹੀ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ । 

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ ਵਿਧਾਇਕ ਕੁਸ਼ਲਦੀਪ ਖ਼ਿਲਾਫ਼ ਕੇਸ ’ਚ ਵਿਜੀਲੈਂਸ ਨੇ ਦਰਜ ਕੀਤੀ ਚਾਰਜਸ਼ੀਟ

PunjabKesari

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਇਕ ਮੋਬਾਇਲ ਐਪ ‘ਪੰਜਾਬ ਕਿਰਤੀ ਸਹਾਇਕ’ ਉਪਲੱਬਧ ਹੈ । ਉਨ੍ਹਾਂ ਕਿਹਾ ਕਿ ਇਸ ਮੋਬਾਇਲ ਐਪ ’ਤੇ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦੇ ਹਨ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨਕਸਾਨ ਕਰਕੇ ਸੁਵਿਧਾ ਕੇਂਦਰ ਵਿਚ ਜਾਣ ਦੀ ਵੀ ਲੋੜ ਨਹੀਂ ਹੈ। ਮੰਤਰੀ ਨੇ ਸੂਬੇ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾਉਣ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਇਹ ਖ਼ਬਰ ਵੀ ਪੜ੍ਹੋ : ਆਂਗਣਵਾੜੀ ਸੈਂਟਰਾਂ ’ਚ ਵੀ 16 ਜੁਲਾਈ ਤੱਕ ਛੁੱਟੀਆਂ ਦਾ ਹੋਇਆ ਐਲਾਨ


Manoj

Content Editor

Related News