ਕਿਸਾਨਾਂ ਨਾਲ ਡਟ ਕੇ ਖੜ੍ਹੀ ਪੰਜਾਬ ਸਰਕਾਰ, CM ਮਾਨ ਨੇ ਬਾਰਡਰ ਨੇੜੇ ਹਸਪਤਾਲਾਂ ਤੇ ਐਂਬੂਲੈਂਸਾਂ ਨੂੰ ਕੀਤਾ ਅਲਰਟ
Tuesday, Feb 13, 2024 - 08:47 PM (IST)
ਨੈਸ਼ਨਲ ਡੈਸਕ- ਕਿਸਾਨਾਂ ਵਲੋਂ ਇਕ ਵਾਰ ਮੁੜ ਦਿੱਲੀ ਨੂੰ ਘੇਰਨ ਲਈ ਤਿਆਰੀ ਕਰ ਲਈ ਹੈ। ਪੰਜਾਬ-ਹਰਿਆਣਾ ਤੋਂ ਇਲਾਵਾ ਕਈ ਹੋਰ ਸੂਬਿਆਂ ਦੇ ਕਿਸਾਨ ਵੀ ਦਿੱਲੀ ਲਈ ਕੂਚ ਕਰ ਚੁੱਕੇ ਹਨ। ਹਾਲਾਂਕਿ ਕਿਸਾਨਾਂ ਨੇ ਇਸ ਨੂੰ 'ਚਲੋ ਦਿੱਲੀ ਮਾਰਚ' ਦਾ ਨਾਂ ਦਿੱਤਾ ਹੈ ਪਰ ਇਸ ਨੂੰ ਕਿਸਾਨ ਅੰਦੋਲਨ 2.0 ਵੀ ਕਿਹਾ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਨੂੰ ਇਸ ਵਾਰ ਮਾਨ ਸਰਕਾਰ ਦਾ ਪੂਰਾ ਸਾਥ ਮਿਲ ਰਿਹਾ ਹੈ। ਉਹ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ। ਮਾਨ ਸਰਕਾਰ ਨੇ ਹਰਿਆਣਾ ਬਾਰਡਰ ਨਾਲ ਲੱਗਦੇ ਹਸਪਤਾਲਾਂ ਨੂੰ ਅਲਰਟ ਕੀਤਾ ਹੈ ਅਤੇ ਨਾਲ ਹੀ ਡਾਕਟਰਾਂ ਨੂੰ ਹਸਪਤਾਲ 'ਚ ਹੀ ਰਹਿਣ ਲਈ ਆਖਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਬਾਰਡਰ 'ਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਹੈ। ਉਨ੍ਹਾਂ ਇਹ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ 'ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਨਾ ਛੱਡਣ।
ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਹੋਰ ਕੀ-ਕੀ ਕਿਹਾ, ਇਹ ਜਾਣਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ -
ਦੱਸ ਦਈਏ ਕਿ ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਦੌੜਾਉਣ ਲਈ ਡਰੋਨ ਦਾ ਇਸਤੇਮਾਲ ਕੀਤਾ ਗਿਆ। ਪੁਲਸ ਨੇ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦਾਗ਼ੇ। ਅਧਿਕਾਰੀਆਂ ਨੇ ਕਿਹਾ ਕਿ ਹਰਿਆਣਾ ਪੁਲਸ ਵਲੋਂ ਬੈਰੀਕੇਡ ਤੋਂ ਦੂਰ ਰਹਿਣ ਦੀ ਅਪੀਲ ਦੇ ਬਾਵਜੂਦ ਕਈ ਨੌਜਵਾਨ ਪਿੱਛੇ ਨਹੀਂ ਹਟੇ ਅਤੇ ਬੈਰੀਕੇਡ ਦੇ ਉੱਪਰ ਖੜ੍ਹੇ ਰਹੇ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਲੋਹੇ ਦਾ ਬੈਰੀਕੇਡ ਤੋੜ ਦਿੱਤਾ ਅਤੇ ਉਸ ਨੂੰ ਘੱਗਰ ਨਦੀ ਦੇ ਪੁਲ ਤੋਂ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਹੰਝੂ ਗੈਸ ਦੇ ਕਈ ਗੋਲੇ ਛੱਡੇ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਹੈ ਕਿ ਕਿਸਾਨ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਦਿੱਲੀ ਕੂਚ ਕਰਨਗੇ।
ਇਹ ਵੀ ਪੜ੍ਹੋ : ਕਿਸਾਨਾਂ ਦੇ ਦਿੱਲੀ ਕੂਚ 'ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਬੋਲੇ- ਕਿਸਾਨਾਂ ਨਾਲ ਅਨਿਆਂ ਹੋਇਆ ਤਾਂ...
ਦੱਸਣਯੋਗ ਹੈ ਕਿ ਕਿਸਾਨਾਂ ਨੇ ਇਸ ਨੂੰ ਮਾਰਚ ਨੂੰ 'ਚਲੋ ਦਿੱਲੀ ਮਾਰਚ' ਦਾ ਨਾਂ ਦਿੱਤਾ ਹੈ ਪਰ ਇਸ ਨੂੰ ਕਿਸਾਨ ਅੰਦੋਲਨ 2.0 ਵੀ ਕਿਹਾ ਜਾ ਰਿਹਾ ਹੈ। ਦਰਅਸਲ ਇਸ ਕਿਸਾਨ ਅੰਦੋਲਨ ਦਾ ਪੈਟਰਨ 2020-21 'ਚ ਹੋਏ ਕਿਸਾਨ ਅੰਦੋਲਨ ਨਾਲ ਵੀ ਕਾਫ਼ੀ ਮਿਲਦਾ ਜੁਲਦਾ ਹੈ। ਪਿਛਲੀ ਵਾਰ ਦੀ ਤਰ੍ਹਾਂ ਹੀ ਵੱਖ-ਵੱਖ ਸੂਬਿਆਂ ਤੋਂ ਕਿਸਾਨ ਇਸ ਅੰਦੋਲਨ 'ਚ ਸ਼ਾਮਲ ਹੋਣ ਲਈ ਆ ਰਹੇ ਹਨ। ਇਸ ਵਾਰ ਕਿਸਾਨ ਆਪਣੇ ਨਾਲ ਟਰੈਕਟਰ-ਟਰਾਲੀ ਭਰ ਰਾਸ਼ਨ ਵੀ ਆਪਣੇ ਨਾਲ ਲਿਆ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਕਿਸਾਨਾਂ ਦੀ ਯੋਜਨਾ ਲੰਬੇ ਸਮੇਂ ਤੱਕ ਦਿੱਲੀ ਦੇ ਵੱਖ-ਵੱਖ ਬਾਰਡਰ 'ਤੇ ਧਰਨਾ ਦੇਣ ਦਾ ਹੈ। ਹਾਲਾਂਕਿ ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਸਾਰੇ ਕਿਸਾਨ ਸੰਗਠਨਾਂ ਦਾ ਸਮਰਥਨ ਪ੍ਰਾਪਤ ਨਹੀਂ ਹੋਇਆ। ਇਸ ਵਾਰ ਦੇ ਅੰਦੋਲਨ ਦੇ ਵੱਖ-ਵੱਖ ਕਿਸਾਨ ਸੰਗਠਨ ਮਿਲ ਕੇ ਆਯੋਜਿਤ ਕਰ ਰਹੇ ਹਨ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਕਈ ਬੈਠਕਾਂ ਵੀ ਹੋ ਚੁੱਕੀਆਂ ਹਨ ਪਰ ਅਜੇ ਵੀ ਫਾਈਨਲ ਸਹਿਮਤੀ ਨਹੀਂ ਬਣ ਪਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e