ਸਰਦੀ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਕਦਮ
Tuesday, Dec 31, 2024 - 08:37 AM (IST)
ਚੰਡੀਗੜ੍ਹ (ਅੰਕੁਰ)- ਪੰਜਾਬ ਵਿਚ ਇਸ ਵੇਲੇ ਸੀਤ ਲਹਿਰ ਨੇ ਜ਼ੋਰ ਫੜਿਆ ਹੋਇਆ ਹੈ, ਜਿਸ ਕਾਰਨ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਵਿਚਾਲੇ ਪੰਜਾਬ ਸਰਕਾਰ ਨੇ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾ ਅਤੇ ਪੰਜਾਬ ਸੂਬੇ ਦੇ ਵਿਦਿਆਰਥੀ, ਜੋ ਕਿ ਹੋਰ ਸੂਬਿਆਂ ਦੀਆਂ ਸੰਸਥਾਵਾਂ ਵਿਚ ਪੜ੍ਹਾਈ ਕਰ ਰਹੇ ਹਨ, ਨੂੰ ਸਾਲ 2017-18 ਤੋਂ 2019-20 ਤਕ ਦੀ ਫੀਸ ਦੀ 40% ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੇਜ਼ ਮੀਂਹ ਦੇ ਨਾਲ ਪੈਣਗੇ ਗੜ੍ਹੇ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8