ਪੰਜਾਬ ਦੀਆਂ ਔਰਤਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ, ਹੋ ਗਿਆ ਐਲਾਨ
Tuesday, Dec 03, 2024 - 08:35 AM (IST)
ਚੰਡੀਗੜ੍ਹ (ਅੰਕੁਰ)- ਪੰਜਾਬ ’ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ਼ ਤੌਰ ’ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ‘ਸਿਲਕ ਐਕਸਪੋ-2024’ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀਆਂ ਉਮੀਦਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ 'ਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁਝ
ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸਿਲਕ ਐਕਸਪੋ’ 4 ਦਸੰਬਰ ਤੋਂ 9 ਦਸੰਬਰ 2024 ਤਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਐਕਸਪੋ ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਆਪਸੀ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਭਗਤ ਨੇ ਅੱਗੇ ਦੱਸਿਆ ਕਿ ਇਸ ਸਮਾਰੋਹ ਵਿਚ ਭਾਰਤ ਦੇ ਸਮੂਹ ਸੂਬਿਆਂ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਰਜਿਸਟਰਡ ਅਦਾਰੇ, ਸੁਸ਼ਾਇਟੀਜ਼ ਵੱਲੋਂ ਸਿਲਕ ਨਾਲ ਸਬੰਧਤ ਵੱਖ-ਵੱਖ ਕਿਸਮਾਂ ਦੇ ਸਟਾਲ ਲਗਾਏ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8