ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਜੇਲ੍ਹਾਂ ’ਚ ਬੰਦ ਕੈਦੀਆਂ ਸੰਬੰਧੀ ਲਿਆ ਇਹ ਵੱਡਾ ਫ਼ੈਸਲਾ

Wednesday, Jul 20, 2022 - 11:51 AM (IST)

ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਜੇਲ੍ਹਾਂ ’ਚ ਬੰਦ ਕੈਦੀਆਂ ਸੰਬੰਧੀ ਲਿਆ ਇਹ ਵੱਡਾ ਫ਼ੈਸਲਾ

ਬਠਿੰਡਾ (ਵਰਮਾ) : ਕੇਂਦਰੀ ਜੇਲ੍ਹਾਂ ’ਚ ਨਸ਼ੇ 'ਤੇ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਜੇਲ੍ਹਾਂ ’ਚ ਬੰਦ ਦੋਸ਼ੀਆਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ । ਪਹਿਲੇ ਪੜਾਅ ਤਹਿਤ ਨਾਭਾ, ਮਾਨਸਾ, ਬਰਨਾਲਾ, ਅੰਮ੍ਰਿਤਸਰ, ਮਲੇਰਕੋਟਲਾ, ਫਾਜ਼ਿਲਕਾ, ਹੁਸ਼ਿਆਰਪੁਰ ਦੀਆਂ ਜੇਲ੍ਹਾਂ ’ਚ ਬੰਦ ਹਵਾਲਾਤੀਆਂ ਤੇ ਕੈਦੀਆਂ ਦੇ ਡੋਪ ਟੈਸਟ ਕੀਤੇ ਗਏ ਹਨ। ਹਾਲਾਂਕਿ ਇਹ ਸਪੱਸ਼ਟ ਨਹੀਂ ਕੀਤਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿਚ ਮੁਲਜ਼ਮਾਂ ਦੇ ਡੋਪ ਟੈਸਟ ਕੀਤੇ ਗਏ ਸਨ, ਉਨ੍ਹਾਂ ਵਿਚ ਕਿੰਨੇ ਨੈਗੇਟਿਵ ਅਤੇ ਪਾਜ਼ੇਟਿਵ ਆਏ ਹਨ। ਜੇਲ੍ਹਾਂ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੇ ਡੋਪ ਟੈਸਟ ਕਰਵਾਉਣ ਸਬੰਧੀ ਪੰਜਾਬ ਦੀਆਂ ਜੇਲ੍ਹਾਂ ਦੇ ਏ. ਡੀ. ਜੀ. ਪੀ. ਹਰਪ੍ਰੀਤ ਸਿੰਘ ਸਿੱਧੂ ਨੇ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ- ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ’ਤੇ ਹਮਲਾ

ਜਾਣਕਾਰੀ ਮੁਤਾਬਕ 23, 24 ਜੁਲਾਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦਾ ਡੋਪ ਟੈਸਟ ਹੋਵੇਗਾ। ਇਸ ਦੇ ਲਈ ਸਿਵਲ ਸਰਜਨ ਦਫ਼ਤਰ ਦੀ ਟੀਮ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਹੈ, ਜੋ ਜੇਲ੍ਹ ਦੇ ਅੰਦਰ ਜਾ ਕੇ ਮੁਲਜ਼ਮਾਂ ਦਾ ਡੋਪ ਟੈਸਟ ਕਰੇਗੀ। ਉਕਤ ਜੇਲ੍ਹ ’ਚ 2 ਹਜ਼ਾਰ ਦੇ ਕਰੀਬ ਹਵਾਲਾਤੀ ਅਤੇ ਕੈਦੀ ਹਨ। ਇਸ ਜੇਲ੍ਹ ਵਿਚ ਕਰੀਬ 66 ਵੱਡੇ ਗੈਂਗਸਟਰ ਵੀ ਬੰਦ ਹਨ, ਜੋ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। ਜੇਲ੍ਹ ਵਿਚ ਖ਼ਤਰਨਾਕ ਗੈਂਗਸਟਰਾਂ ਨੂੰ ਹਾਈ ਸਕਿਓਰਿਟੀ ਜ਼ੋਨ ਵਿਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਬੰਦੀ ਸਿੱਖਾਂ ਦੀ ਰਿਹਾਈ ਲਈ ਸੁਖਬੀਰ ਬਾਦਲ ਨੇ ਅਮਿਤ ਸ਼ਾਹ ਅੱਗੇ ਚੁੱਕੀ ਮੰਗ

ਜੇਲ੍ਹ ਦੇ ਅੰਦਰ ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਅਗਸਤ ਮਹੀਨੇ ਦੇ ਆਖ਼ੀਰ ਤਕ ਪੰਜਾਬ ਭਰ ਦੀਆਂ ਜੇਲ੍ਹਾਂ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੇ ਡੋਪ ਟੈਸਟ ਕੀਤੇ ਜਾਣਗੇ। ਇਸ ਸਬੰਧ 'ਚ ਏ. ਡੀ. ਜੀ. ਪੀ. ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਡੋਪ ਟੈਸਟ ਕਰਵਾਉਣ ਦਾ ਇਕ ਮਕਸਦ ਹੈ ਕਿ ਇਨ੍ਹਾਂ ਵਿੱਚੋਂ ਨਸ਼ੇੜੀਆਂ ਦੀ ਪਛਾਣ ਕੀਤੀ ਜਾ ਸਕੇ। ਜਿਸ ਦੇ ਮੱਦੇਨਜ਼ਰ ਉਨ੍ਹਾਂ ਦਾ ਇਲਾਜ ਆਸਾਨੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਨਸ਼ੇੜੀਆਂ ਅਤੇ ਕੈਦੀਆਂ ਨੂੰ ਮੁੱਖ ਧਾਰਾ ਵਿਚ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੇ ਜਾ ਰਹੀ ਹੈ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News