ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ, ਮੁਲਾਜ਼ਮਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਅਫ਼ਸਰ ਮੁਅੱਤਲ

Thursday, Aug 31, 2023 - 12:14 AM (IST)

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ, ਮੁਲਾਜ਼ਮਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਅਫ਼ਸਰ ਮੁਅੱਤਲ

ਚੰਡੀਗੜ੍ਹ: ਪੰਜਾਬ ਸਰਕਾਰ ਖ਼ਿਲਾਫ਼ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਐਕਸ਼ਨ ਲੈਂਦਿਆਂ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿਚ ਮੁੱਅਤਲ ਕੀਤਾ ਗਿਆ ਹੈ।

 Big Breaking: ਪੰਜਾਬ 'ਚ EPES ਐਕਟ ਲਾਗੂ, ਅਧਿਕਾਰੀਆਂ ਲਈ ਜਾਰੀ ਹੋਏ ਹੁਕਮ

ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਅਤਲ ਕੀਤੀ ਗਈ ਸਹਾਇਕ ਕੰਟਰੋਲਰ ਸੀਮਾ ਗੁਪਤਾ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਲੁਧਿਆਣਾ ਵਿਖੇ ਤਾਇਨਾਤ ਸੀ ਅਤੇ ਉਸ ਕੋਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਵਾਧੂ ਚਾਰਜ ਵੀ ਸੀ। ਉਨ੍ਹਾਂ ਦੱਸਿਆ ਕਿ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਇਹ ਅਧਿਕਾਰੀ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਪ੍ਰੋਬੇਸ਼ਨ ਕਲੀਅਰ ਕਰਨ ਦੇ ਬਦਲੇ ਵਿਚ ਰਿਸ਼ਵਤ ਮੰਗਦੀ ਹੈ।

ਇਹ ਖ਼ਬਰ ਵੀ ਪੜ੍ਹੋ : ਰੱਖੜੀ ਬੰਨ੍ਹਣ ਗਈ ਔਰਤ ਦਾ ਉਜੜਿਆ ਸੁਹਾਗ, ਕੈਨੇਡਾ ਤੋਂ ਆਏ ਪੁੱਤ ਨੇ ਕੀਤਾ ਪਿਓ ਦਾ ਕਤਲ

ਚੀਮਾ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿੱਤ ਅਜੌਏ ਕੁਮਾਰ ਸਿਨਹਾ ਅਤੇ ਡਾਇਰੈਕਟਰ (ਖਜਾਨੇ ਤੇ ਲੇਖਾ) ਜਨਾਬ ਮੁਹੰਮਦ ਤਾਇਅਬ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸਬੂਤ ਵਜੋਂ ਵੀਡਿਓ ਕਲਿੱਪ ਅਤੇ ਵੱਖ-ਵੱਖ ਅਖਬਾਰਾਂ ਵਿੱਚ ਲੱਗੀਆਂ ਖਬਰਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੜਤਾਲ ਉਪਰੰਤ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - 'ਆਪ' ਨੇ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਕੱਸੀ ਕਮਰ, ਹਲਕਾ ਤੇ ਜ਼ਿਲ੍ਹਾ ਇੰਚਾਰਜਾਂ ਦੀ ਕੀਤੀ ਨਿਯੁਕਤੀ, ਪੜ੍ਹੋ ਲਿਸਟ

ਸਵਾ ਸਾਲ 'ਚ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋਈ ਕਾਰਵਾਈ

ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਪੰਜਾਬ ਸਰਾਕਰ ਵੱਲੋਂ ਚਲਾਈ ਗਈ ਮੁਹਿੰਮ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਸਾਡੀ ਸਰਕਾਰ ਵੱਲੋਂ ਸਤਾ ਸੰਭਾਲਦਿਆਂ ਹੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਵਾ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News