ਪੰਜਾਬ ਸਰਕਾਰ ਵਲੋਂ ਇਨ੍ਹਾਂ ਮਰੀਜ਼ਾਂ ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਮੁਫ਼ਤ ਹੋਵੇਗਾ ਇਲਾਜ
Monday, Aug 11, 2025 - 12:28 PM (IST)

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪੰਜਾਬ 'ਚ ਹੁਣ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਨੂੰ ਲੈ ਕੇ ਸਰਕਾਰ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਹੁਣ ਥੈਲੇਸੀਮੀਆ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਸੂਬਾ ਸਰਕਾਰ ਵਲੋਂ ਮੁਫ਼ਤ ਕੀਤਾ ਜਾਵੇਗਾ ਕਿਉਂਕਿ ਸਰਕਾਰ ਵਲੋਂ ਬੋਨਮੈਰੋ ਟਰਾਂਸਪਲਾਂਟ (ਬੀ. ਐੱਮ. ਟੀ.) ਦਾ 10 ਲੱਖ ਰੁਪਏ ਦਾ ਖ਼ਰਚਾ ਖ਼ੁਦ ਚੁੱਕਿਆ ਜਾਵੇਗਾ।
ਇਹ ਵੀ ਪੜ੍ਹੋ : ਬਜ਼ੁਰਗਾਂ ਲਈ ਵੱਡੀ ਰਾਹਤ ਭਰੀ ਖ਼ਬਰ, 80 ਸਾਲ ਤੋਂ ਵੱਧ ਉਮਰ ਵਾਲਿਆਂ ਦੇ...
ਇਸ ਦੇ ਲਈ ਮਰੀਜ਼ ਪੋਰਟਲ 'ਤੇ ਖ਼ੁਦ ਅਪਲਾਈ ਕਰ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਸਰਕਾਰ ਵਲੋਂ ਸੀ. ਐੱਮ. ਸੀ. ਲੁਧਿਆਣਾ 'ਚ ਇਕ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਹੈ। ਸੂਬੇ 'ਚ ਥੈਲੇਸੀਮੀਆ ਦੇ ਇਕ ਹਜ਼ਾਰ ਤੋਂ ਜ਼ਿਆਦਾ ਮਰੀਜ਼ ਹਨ ਅਤੇ ਇਸ ਦੇ ਲਈ 24 ਕੇਂਦਰ ਸੂਬੇ 'ਚ ਸਥਾਪਿਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਤੋਂ ਸਨਸਨੀਖੇਜ਼ ਖ਼ਬਰ : ਕਾਲੀ ਗੱਡੀ 'ਚ ਲਾਸ਼ਾਂ ਦੇਖ ਕੰਬੇ ਲੋਕ, ਇਕੱਠਾ ਹੋ ਗਿਆ ਸਾਰਾ ਪਿੰਡ
ਅਜਿਹੇ ਮਰੀਜ਼ਾਂ 'ਚ ਬੋਨਮੈਰੋ ਟਰਾਂਸਪਲਾਂਟ ਤੋਂ ਬਾਅਦ ਡੋਨਰ ਦੇ ਸਰੀਰ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਪਹਿਲਾਂ ਥੈਲੇਸੀਮੀਆ ਮਰੀਜ਼ਾਂ ਨੂੰ ਹਰ ਵਾਰ ਖ਼ੂਨ ਚੜ੍ਹਾਉਣਾ ਪੈਂਦਾ ਸੀ ਪਰ ਹੁਣ ਦੁਬਾਰ ਖ਼ੂਨ ਚੜ੍ਹਾਉਣ ਦੀ ਲੋੜ ਨਹੀਂ ਪਵੇਗੀ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਸੈਂਕੜੇ ਪਰਿਵਾਰਾਂ ਨੂੰ ਰਾਹਤ ਮਿਲੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8