ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਚੁੱਕਿਆ ਅਹਿਮ ਕਦਮ ; ਐਕਸ ਗ੍ਰੇਸ਼ੀਆ ਰਾਸ਼ੀ ਕੀਤੀ Double
Saturday, Feb 08, 2025 - 08:44 PM (IST)
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ 50 ਲੱਖ ਰੁਪਏ ਤੋਂ 1 ਕਰੋੜ ਰੁਪਏ ਦਾ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸੂਬਾ ਸਰਕਾਰ ਦੇ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ- World Famous ਪੰਜਾਬੀ ਗਾਇਕ ਨੂੰ ਪੁਲਸ ਨੇ ਲਿਆ ਹਿਰਾਸਤ 'ਚ
ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਆਪਣੇ ਹਥਿਆਰਬੰਦ ਸੈਨਾਵਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਹੁਣ ਤੱਕ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ।
ਮੰਤਰੀ ਨੇ ਦੱਸਿਆ ਕਿ ਐਕਸ-ਗ੍ਰੇਸ਼ੀਆ ਵਾਧੇ ਤੋਂ ਇਲਾਵਾ ਸਰਕਾਰ ਵੱਲੋਂ ਕਈ ਹੋਰ ਭਲਾਈ ਉਪਾਅ ਵੀ ਲਾਗੂ ਕੀਤੇ ਗਏ ਹਨ, ਜਿਸ ਵਿੱਚ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ ਦੁੱਗਣਾ ਕਰਨਾ ਸ਼ਾਮਲ ਹੈ, ਜੋ ਕਿ ਉਨ੍ਹਾਂ ਦੀ ਅਸਮਰਥਾ ਦੇ ਆਧਾਰ 'ਤੇ 10 ਲੱਖ ਰੁਪਏ ਤੋਂ 40 ਲੱਖ ਰੁਪਏ ਤੱਕ ਹੈ।
ਉਨ੍ਹਾਂ ਕਿਹਾ ਕਿ ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e