ਪੰਜਾਬ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਲਈ ਅਹਿਮ ਖ਼ਬਰ, 8 ਨਵੰਬਰ ਨੂੰ...

Thursday, Nov 06, 2025 - 06:19 PM (IST)

ਪੰਜਾਬ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਲਈ ਅਹਿਮ ਖ਼ਬਰ, 8 ਨਵੰਬਰ ਨੂੰ...

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਆਂ ਵਿਚ ਵੱਖ-ਵੱਖ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਸੌਂਦ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ। ਇਸ ਸਮਾਗਮ ਵਿਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਘਰ ਵਾਲੀ 'ਤੇ ਮਾੜੀ ਨਜ਼ਰ ਰੱਖਣ ਦੇ ਸ਼ੱਕ "ਚ ਪੁੱਤ ਨੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ

ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸ਼ਮੂਲੀਅਤ ਕਰਨਗੇ। ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ,  ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾ ਰਿਹਾ ਹੈ, ਤਾਂ ਜੋ ਮੌਜੂਦਾ ਪੀੜੀ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਸਕੇ। 

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਹੋ ਗਿਆ ਵੱਡਾ ਐਲਾਨ

ਸੌਂਦ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਬੇਹੱਦ ਸਫਲ ਰਹੇ ਹਨ। ਸਾਰੀ ਸੰਗਤ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨ੍ਹਾਂ 8 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਟ ਸ਼ੋਅਜ਼ ਵਿੱਚ ਵੀ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਅਗਲੇ ਪੜਾਅ ਵਿੱਚ 11, 14, 17 ਅਤੇ 20 ਨਵੰਬਰ ਨੂੰ ਸੂਬੇ ਦੇ ਬਾਕੀ ਬਚਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਰਵਾਏ ਜਾਣਗੇ।   

ਇਹ ਵੀ ਪੜ੍ਹੋ : ਵਿਧਾਇਕ ਪਠਾਨਮਾਜਰਾ ਨੂੰ ਲੈ ਕੇ ਅਦਾਲਤ ਵੱਲੋਂ ਨਵਾਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News