ਪੰਜਾਬ ਦੇ ਅਧਿਕਾਰੀਆਂ ਲਈ ਸਖ਼ਤ ਹੁਕਮ ਜਾਰੀ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ 'ਤੇ ਹੋਈ ਸਖ਼ਤੀ

Friday, Dec 20, 2024 - 05:41 PM (IST)

ਪੰਜਾਬ ਦੇ ਅਧਿਕਾਰੀਆਂ ਲਈ ਸਖ਼ਤ ਹੁਕਮ ਜਾਰੀ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ 'ਤੇ ਹੋਈ ਸਖ਼ਤੀ

ਚੰਡੀਗੜ੍ਹ : ਜਨਤਾ ਦੀ ਖੱਜਲ-ਖੁਆਰੀ ਰੋਕਣ ਲਈ ਪੰਜਾਬ ਸਰਕਾਰ (Punjab Government) ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਸਮੂਹ ਡੀ. ਸੀ ਦਫ਼ਤਰਾਂ ਨੂੰ ਸਮੂਹ ਸਬ-ਰਜਿਸਟਰਾਰ, ਜੁਆਇੰਟ ਸਬ-ਰਜਿਸਟਰਰਾਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀ ਹਾਜ਼ਰੀ ਚੈੱਕ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਨਿਮਨਹਸਤਾਖਰ ਦੇ ਧਿਆਨ ਵਿਚ ਆਇਆ ਹੈ ਕਿ ਕਈ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਸਮੇਂ ਸਿਰ ਵਸੀਕੇ ਤਸਦੀਕ ਕਰਨਾ ਸ਼ੁਰੂ ਨਹੀਂ ਕਰਦੇ, ਜਿਸ ਕਾਰਨ ਆਮ ਪਬਲਿਕ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : Punjab ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਫ਼ੈਸਲਾ

ਲਿਹਾਜ਼ਾ ਹੁਕਮ ਦਿੱਤਾ ਜਾਂਦਾ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਸ ਵੀ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੀ ਜਿਸ ਦਿਨ ਵਸੀਕੇ ਤਸਦੀਕ ਕਰਨ ਦੀ ਡਿਊਟੀ ਹੈ, ਉਹ ਉਸ ਦਿਨ ਸਵੇਰੇ 9.00 ਵਜੇ ਤੋਂ ਵਸੀਕੇ ਤਸਦੀਕ ਕਰਨ ਲਈ ਆਪਣੇ ਦਫ਼ਤਰ ਵਿਚ ਉਪਲੱਬਧ ਹੋਵੇ। ਜਿਸ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੀ ਜਿਸ ਦਿਨ ਵਸੀਕੇ ਤਸਦੀਕ ਕਰਨ ਦੀ ਡਿਊਟੀ ਹੈ, ਉਸ ਦਿਨ ਕੋਈ ਹੋਰ ਡਿਊਟੀ ਨਾ ਲਗਾਈ ਜਾਵੇ। ਇਹ ਵੀ ਆਖਿਆ ਜਾਂਦਾ ਹੈ ਕਿ at random ਤਹਿਸੀਲਾਂ ਵਿਚ ਫੋਨ ਕਰਕੇ ਸਵੇਰੇ 9.00 ਵਜੇ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੀ ਹਾਜ਼ਰੀ ਚੈੱਕ ਕੀਤੀ ਜਾਵੇ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ-ਕਾਲਜਾਂ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News