ਪ੍ਰੀਖਿਆਰਥੀ ਖਿੱਚ ਲੈਣ ਤਿਆਰੀ! ਪੰਜਾਬ ਸਰਕਾਰ ਵੱਖ-ਵੱਖ ਅਸਾਮੀਆਂ ਲਈ ਲੈਣ ਜਾ ਰਹੀ ਪ੍ਰੀਖਿਆ

Saturday, Jun 15, 2024 - 09:48 AM (IST)

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ।

ਇਹ ਖ਼ਬਰ ਵੀ ਪੜ੍ਹੋ - ਸਿੱਖ ਨੌਜਵਾਨ ਨੂੰ 'ਖ਼ਾਲਿਸਤਾਨੀ' ਕਹਿ ਕੇ ਹਮਲਾ ਕਰਨ ਦੇ ਮਾਮਲੇ 'ਚ ਨਵਾਂ ਮੋੜ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਫ਼ਸਰ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਖੇਤੀਬਾੜੀ/ਭੌਂ ਸੰਭਾਲ/ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ,ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਐਲ.ਸੀ.ਐਸ, ਕਿਰਤ ਵਿਭਾਗ ਅਤੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਆਸਾਮੀਆਂ ਲਈ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ।

ਇਹ ਖ਼ਬਰ ਵੀ ਪੜ੍ਹੋ - ਕੁੜੀ ਨਾਲ ਲਵ ਮੈਰਿਜ ਦੇ ਨਾਂ 'ਤੇ ਵੱਡਾ ਧੋਖਾ! ਵਿਆਹ ਮਗਰੋਂ ਖੁੱਲ੍ਹਿਆ ਭੇਤ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰੀਖਿਆ ਦੇਣ ਦੇ ਇੱਛੁਕ ਅਧਿਕਾਰੀ ਆਪਣੇ ਵਿਭਾਗਾਂ ਰਾਹੀਂ 28 ਜੂਨ, 2024 ਤੱਕ ਸਕੱਤਰ, ਪ੍ਰਸੋਨਲ ਵਿਭਾਗ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ। ਬੁਲਾਰੇ ਨੇ ਕਿਹਾ ਕਿ ਸਿੱਧੀ ਭੇਜੀ ਗਈ ਅਰਜ਼ੀ ’ਤੇ ਕਿਸੇ ਵੀ ਸੂਰਤ ਵਿਚ ਵਿਚਾਰ ਨਹੀਂ ਕੀਤਾ ਜਾਵੇਗਾ। ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਬੰਧਤ ਬਿਨੈਕਾਰ ਖ਼ੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਉਮੀਦਵਾਰ ਨੂੰ 12 ਜੁਲਾਈ, 2024 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਪੀ.ਸੀ.ਐੱਸ. ਸ਼ਾਖਾ ਨਾਲ ਈਮੇਲ supdt.pcs@punjab.gov.in ਜਾਂ ਟੈਲੀਫੋਨ ਨੰਬਰ 0172-2740553 (ਪੀ.ਬੀ.ਐਕਸ-4648) ’ਤੇ ਸੰਪਰਕ ਕਰ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News