ਔਰਤਾਂ ਦੀ ਮੰਗ ਪੂਰੀ ਕਰਨ ਜਾ ਰਹੀ ਪੰਜਾਬ ਸਰਕਾਰ, ਕਰੋੜਾਂ ਰੁਪਏ ਜਾਰੀ

Sunday, Sep 22, 2024 - 01:32 PM (IST)

ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਸੂਬੇ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੋਹਾਲੀ ’ਚ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਰੋਜ਼ਗਾਰ ਦੇ ਮੌਕਿਆਂ ਦੀ ਭਾਲ ’ਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫ਼ਾਇਤੀ ਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ।

ਇਹ ਖ਼ਬਰ ਵੀ ਪੜ੍ਹੋ - ਰਾਹੁਲ ਗਾਂਧੀ ਖ਼ਿਲਾਫ਼ FIR ਦਰਜ

ਉਨ੍ਹਾਂ ਦੱਸਿਆ ਕਿ ਇਹ ਹੋਸਟਲ ਮੋਹਾਲੀ ਦੇ ਸੈਕਟਰ 79 ’ਚ ਸਥਿਤ 0.98 ਏਕੜ ਪਲਾਟ ’ਚ ਬਣਾਇਆ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੂੰ ਨਿਰਭਯਾ ਫੰਡ ਤਹਿਤ 12.57 ਕਰੋੜ ਰੁਪਏ ਮਿਲੇ ਹਨ। ਇਸ ਪ੍ਰਸਤਾਵ ਨੂੰ ਪਹਿਲਾਂ ਹੀ ਯੋਜਨਾ ਤਹਿਤ ਸਥਾਪਿਤ ਅਧਿਕਾਰਤ ਕਮੇਟੀ ਤੋਂ ਮਨਜ਼ੂਰੀ ਮਿਲ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ - ਆਯੂਸ਼ਮਾਨ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ’ਚ ਖ਼ਾਸ ਤੌਰ ’ਤੇ ਮੋਹਾਲੀ, ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ’ਚ ਵਧੇਰੇ ਵਰਕਿੰਗ ਵੂਮੈਨ ਹੋਸਟਲ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਔਰਤਾਂ ਨੂੰ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਲਈ ਸੁਰੱਖਿਅਤ ਤੇ ਸਹਾਇਕ ਮਾਹੌਲ ਯਕੀਨੀ ਬਣਾਇਆ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News