ਮੱਤੇਵਾੜਾ ਜੰਗਲ ਨੂੰ ਲੈ ਕੇ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ, ਲਗਾਏ ਜਾਣਗੇ 80000 ਤੋਂ ਵੱਧ ਬੂਟੇ
Friday, Jul 15, 2022 - 05:12 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਰੂਪ ਵਿੱਚ ਮੱਤੇਵਾੜਾ ਜੰਗਲ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ 80000 ਤੋਂ ਵੱਧ ਬੂਟੇ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ 68 ਦੇ ਵਣ ਭਵਨ ਵਿਖੇ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਅਤੇ ਆਉਣ ਵਾਲੀਆਂ ਨਸਲਾਂ ਲਈ ਇੱਕ ਸੁਚੱਜਾ ਤੇ ਸਿਹਤਮੰਦ ਵਾਤਾਵਰਣ ਸਿਰਜਣ ਦੇ ਦ੍ਰਿੜ ਇਰਾਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਨੂੰ ਆਰੰਭ ਕੀਤਾ ਗਿਆ ਹੈ । ਲੁਧਿਆਣਾ ਸ਼ਹਿਰ ਲਈ ਮੱਤੇਵਾੜਾ ਜੰਗਲ ਫੇਫੜਿਆਂ ਦਾ ਕੰਮ ਕਰਦਾ ਹੈ, ਇਸੇ ਲਈ ਵਣ ਵਿਭਾਗ ਵਲੋਂ ਇੱਥੇ 80,115 ਬੂਟੇ ਲਗਾਏ ਜਾਣਗੇ ਤਾਂ ਜੋ ਵਾਤਾਵਰਣ ਹੋਰ ਸਾਫ਼ ਅਤੇ ਸ਼ੁੱਧ ਹੋ ਸਕੇ ਅਤੇ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਇੱਕ ਚੰਗੇ ਵਾਤਾਵਰਣ ਵਿੱਚ ਸਾਹ ਲੈਣ ਦਾ ਮੌਕਾ ਮਿਲੇ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ 'ਚ ਸਟਾਫ਼ ਭਰਤੀ ਲਈ ਨਿਯਮ ਤਿਆਰ, ਇਸ ਆਧਾਰ 'ਤੇ ਮਿਲੇਗੀ ਤਨਖ਼ਾਹ
ਕਟਾਰੂਚੱਕ ਨੇ ਬੈਠਕ ਵਿੱਚ ਅਧਿਕਾਰੀਆਂ ਨੂੰ ਕਿਹਾ ਕਿ ਉਪਰੋਕਤ ਮਕਸਦ ਨੂੰ ਹਾਸਲ ਕਰਨ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਹਿੱਤ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨਿਵੇਕਲੇ ਉੱਦਮ ਉੱਤੇ ਖ਼ਾਸ ਧਿਆਨ ਕੇਂਦਰਿਤ ਕੀਤਾ ਜਾਵੇ ਕਿਉਂ ਜੋ ਇਹ ਯੋਜਨਾ ਵਾਤਾਵਰਣ ਬਚਾਉਣ ਅਤੇ ਸੂਬੇ ਨੂੰ ਹੋਰ ਹਰਿਆ ਭਰਿਆ ਬਣਾਉਣ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ।
ਇਹ ਵੀ ਪੜ੍ਹੋ: ਸਸਤੀ ਸ਼ਰਾਬ ਮੁਹੱਈਆ ਕਰਵਾਉਣ ਲਈ ਐਕਸਾਈਜ਼ ਅਧਿਕਾਰੀਆਂ ਨੇ ਖਿੱਚੀ ਤਿਆਰੀ, ਠੇਕਿਆਂ ’ਤੇ ਤਿੱਖੀ ਨਜ਼ਰ
ਕਟਾਰੂਚੱਕ ਨੇ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਕਾਫ਼ੀ ਨਹੀਂ ਸਗੋਂ ਉਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਬੂਟੇ ਅੱਗੇ ਜਾ ਕੇ ਛਾਂ-ਦਾਰ ਰੁੱਖਾਂ ਦਾ ਰੂਪ ਧਾਰ ਕੇ ਵਾਤਾਵਰਣ ਦੇ ਨਰੋਏਪਣ ਵਿੱਚ ਵਾਧਾ ਕਰ ਸਕਣ। ਬੂਟੇ ਲਾਉਣ ਲਈ ਅਜਿਹੀਆਂ ਥਾਵਾਂ ਦੀ ਚੋਣ ਕੀਤੀ ਜਾਵੇ ਜਿੱਥੇ ਕਿ ਇਹ ਬਿਲਕੁੱਲ ਸੁਰੱਖਿਅਤ ਹੋਣ ਜਿਵੇਂ ਕਿ ਸਕੂਲ, ਹਸਪਤਾਲ ਅਤੇ ਡਿਸਪੈਂਸਰੀਆਂ ਆਦਿ। ਫਾਰੈਸਟ ਗਾਰਡਾਂ ਨੂੰ ਪਿੰਡਾਂ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਸਰਪੰਚਾਂ, ਪੰਚਾਂ ਅਤੇ ਪੰਚਾਇਤਾਂ ਨਾਲ ਰਾਬਤਾ ਕਰਕੇ ਸੂਬੇ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ ਭਰਿਆ ਬਣਾਉਣ ਦੇ ਇਸ ਮਿਸ਼ਨ ਵਿੱਚ ਪੂਰਾ ਸਹਿਯੋਗ ਕਰ ਸਕਣ।
ਇਹ ਵੀ ਪੜ੍ਹੋ: ਕੌੜਾ ਸੱਚ! ਮੁੰਡਿਆਂ ਮਗਰੋਂ ਹੁਣ ‘ਚਿੱਟੇ’ ਦੀ ਲਪੇਟ ’ਚ ਆਈਆਂ ਕੁੜੀਆਂ; ਮਾਂ ਨੂੰ ਵੇਖ ਨਸ਼ੇ 'ਤੇ ਲੱਗਾ ਪੁੱਤ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ