ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲਵੇਗੀ ਪੰਜਾਬ ਸਰਕਾਰ, ਹਾਈਕੋਰਟ 'ਚ ਦਿੱਤੀ ਜਾਣਕਾਰੀ
Thursday, Aug 31, 2023 - 12:01 PM (IST)
ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇਗਾ। ਇਸ ਬਾਰੇ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਇਹ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਸਮੇਂ ਤੋਂ ਪਹਿਲਾਂ ਭੰਗ ਕਰਨ 'ਤੇ ਵਿਵਾਦ ਚੱਲ ਰਿਹਾ ਸੀ। ਅੱਜ ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਹੁਕਮ 'ਤੇ ਹਾਈਕੋਰਟ 'ਚ ਆਪਣਾ ਜਵਾਬ ਦਾਇਰ ਕਰਨਾ ਸੀ। ਹਾਈਕੋਰਟ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਸੀ ਅਤੇ ਪੁੱਛਿਆ ਸੀ ਕਿ ਕਿਸ ਅਧਿਕਾਰ ਨਾਲ ਪੰਚਾਇਤਾਂ ਨੂੰ ਭੰਗ ਕਰਨ ਦਾ ਫ਼ੈਸਲਾ ਲਿਆ ਗਿਆ।
ਇਹ ਵੀ ਪੜ੍ਹੋ : PSEB 9ਵੀਂ ਤੇ 11ਵੀਂ ਜਮਾਤ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਜ਼ਰੂਰੀ ਖ਼ਬਰ, ਵਧਾਈ ਗਈ ਪੇਮੈਂਟ ਦੀ ਆਖ਼ਰੀ ਤਾਰੀਖ਼
ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੇ 10 ਅਗਸਤ, 2023 ਨੂੰ ਸਾਰੀਆਂ ਪੰਚਾਇਤਾਂ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਇਸ ਫ਼ੈਸਲੇ ਨੂੰ ਲੋਕਹਿਤ 'ਚ ਦੱਸਿਆ ਗਿਆ ਪਰ ਪਟਿਆਲਾ ਸਮੇਤ ਹੋਰ ਜ਼ਿਲ੍ਹਾ ਗ੍ਰਾਮ ਪੰਚਾਇਤਾਂ ਵੱਲੋਂ ਪਟੀਸ਼ਨ ਦਾਇਰ ਕਰਕੇ ਸੂਬਾ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਗੈਰ ਕਾਨੂੰਨੀ ਅਤੇ ਗਲਤ ਦੱਸਿਆ ਗਿਆ ਸੀ।
ਇਹ ਵੀ ਪੜ੍ਹੋ : ਵਿਦੇਸ਼ੀ ਵਿਦਿਆਰਥਣ ਨੇ ਪੀਤੀ ਬਲੀਚ ਕ੍ਰੀਮ, ਲਾਈਬੀਰੀਆ ਤੋਂ ਆ ਕਰ ਰਹੀ ਹੈ BBA ਦੀ ਪੜ੍ਹਾਈ
ਪਟੀਸ਼ਨ 'ਚ ਕਿਹਾ ਗਿਆ ਸੀ ਕਿ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਕਰਨ ਅਤੇ ਪੰਚਾਇਤਾਂ ਭੰਗ ਕਰਨ ਦੀ ਸ਼ਕਤੀ ਦਾ ਮਤਲਬ ਇਹ ਨਹੀਂ ਹੈ ਕਿ ਸੰਵਿਧਾਨ ਵੱਲੋਂ ਨਿਰਧਾਰਿਤ ਕਾਰਜਕਾਲ ਨੂੰ ਘਟਾ ਦਿੱਤਾ ਜਾਵੇ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਅੱਜ ਹਾਈਕੋਰਟ 'ਚ ਇਹ ਫ਼ੈਸਲਾ ਵਾਪਸ ਲੈਣ ਦੀ ਗੱਲ ਕਹੀ ਗੀ, ਜਿਸ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਹੋ ਜਾਣਗੀਆਂ। ਇਹ ਵੀ ਦੱਸ ਦੇਈਏ ਕਿ ਪੰਜਾਬ 'ਚ 13 ਹਜ਼ਾਰ ਤੋਂ ਜ਼ਿਆਦਾ ਪੰਚਾਇਤਾਂ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8