ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਲਿਆ ਵਾਪਸ

Sunday, Dec 24, 2023 - 06:30 PM (IST)

ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਲਿਆ ਵਾਪਸ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ 27 ਦਸੰਬਰ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ ਵਿਚ ਸਮੁੱਚੀਆਂ ਸੰਗਤਾਂ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿਚ ਪੈਣ। ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫ਼ੈਸਲਾ ਵਾਪਸ ਲਿਆ ਜਾਂਦਾ ਹੈ। 

ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਸਤਵਿੰਦਰ ਬੁੱਗਾ ਤੇ ਭਰਾ ਦਰਮਿਆਨ ਝਗੜਾ, ਭਰਜਾਈ ਦੀ ਮੌਤ, ਭਰਾ ਨੇ ਲਾਏ ਕਤਲ ਦੇ ਦੋਸ਼


author

Gurminder Singh

Content Editor

Related News