ਪੰਜਾਬ ਸਰਕਾਰ ਵਲੋਂ ਚਾਰ IAS ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ

Monday, Aug 30, 2021 - 08:06 PM (IST)

ਪੰਜਾਬ ਸਰਕਾਰ ਵਲੋਂ ਚਾਰ IAS ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਚਾਰ ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਜਲੰਧਰ ’ਚ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟਿੰਗ ਟੀਮ ’ਤੇ ਹਮਲਾ, ਡਾਕਟਰਾਂ ਨੂੰ ਦੌੜਾ-ਦੌੜਾ ਕੁੱਟਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਨੁਰਾਗ ਅਗਰਵਾਲ ਨੂੰ ਵਧੀਕ ਮੁੱਖ ਸਕੱਤਰ, ਬਿਜਲੀ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਵਾਧੂ ਚਾਰਜ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਅਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਤੰਦਰੁਸਤ ਪੰਜਾਬ, ਅਨੁਰਾਗ ਵਰਮਾ ਨੂੰ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਚੋਣਾਂ, ਰਮੇਸ਼ ਕੁਮਾਰ ਗੰਟਾ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਵਿਵੇਕ ਪ੍ਰਤਾਪ ਸਿੰਘ ਨੂੰ ਪ੍ਰਮੁੱਖ ਸਕੱਤਰ, ਪ੍ਰਸੋਨਲ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਵਿਜੀਲੈਂਸ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਜਨਰਲ ਐਡਮਿਨਸਟ੍ਰੇਸ਼ਨ ਅਤੇ ਕੋਆਰਡੀਨੇਸ਼ਨ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਸੰਸਦੀ ਮਾਮਲੇ ਤਾਇਨਾਤ ਕੀਤਾ ਗਿਆ ਹੈ।


author

Bharat Thapa

Content Editor

Related News