ਅਹਿਮ ਖ਼ਬਰ : ਪੰਜਾਬ ਸਰਕਾਰ ਨੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਕੀਤੇ ਤਬਾਦਲੇ

Saturday, Apr 02, 2022 - 11:04 PM (IST)

ਅਹਿਮ ਖ਼ਬਰ : ਪੰਜਾਬ ਸਰਕਾਰ ਨੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ (ਰਮਨਜੀਤ, ਮਹਾਜਨ)-ਪੰਜਾਬ ਸਰਕਾਰ ਵੱਲੋਂ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦੇ ਤਬਾਦਲੇ ਕਰ ਦਿੱਤੇ ਗਏ। ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੇਂ ਨਿਯੁਕਤੀ ਸਥਾਨ ’ਤੇ ਅਹੁਦਾ ਸੰਭਾਲਣ ਲਈ ਕਿਹਾ ਗਿਆ ਹੈ।ਗੁਰਪ੍ਰੀਤ ਸਿੰਘ ਖਹਿਰਾ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਸੰਦੀਪ ਹੰਸ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਸੰਯਮ ਅਗਰਵਾਲ ਨੂੰ ਡਿਪਟੀ ਕਮਿਸ਼ਨਰ ਮਾਲੇਰਕੋਟਲਾ, ਹਰਪ੍ਰੀਤ ਸਿੰਘ ਸੂਦਨ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਹਰਬੀਰ ਸਿੰਘ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ, ਅਮਿਤ ਤਲਵਾੜ ਨੂੰ ਡਿਪਟੀ ਕਮਿਸ਼ਨਰ ਐੱਸ. ਏ. ਐੱਸ. ਨਗਰ, ਸਾਕਸ਼ੀ ਸਾਹਨੀ ਨੂੰ ਡਿਪਟੀ ਕਮਿਸ਼ਨਰ ਪਟਿਆਲਾ, ਰੂਹੀ ਦੁੱਗ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ, ਪ੍ਰੀਤੀ ਯਾਦਵ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਹਿਮਾਂਸ਼ੂ ਅਗਰਵਾਲ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਲਾਇਆ ਗਿਆ ਹੈ। ਆਈ. ਏ. ਐੱਸ. ਅਧਿਕਾਰੀ ਸੋਨਾਲੀ ਗਿਰੀ, ਈਸ਼ਾ, ਬਬੀਤਾ, ਮਾਧੁਰੀ ਕਟਾਰੀਆ ਅਤੇ ਅਪਨੀਤ ਰਿਆਤ ਦੇ ਨਿਯੁਕਤੀ ਆਰਡਰ ਬਾਅਦ ’ਚ ਜਾਰੀ ਕੀਤੇ ਜਾਣਗੇ।

PunjabKesari

PunjabKesari

ਇਹ ਵੀ ਪੜ੍ਹੋ : DJ ’ਤੇ ਵੱਜਦੇ ਲੱਚਰ ਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ADGP ਵੱਲੋਂ ਨਵੇਂ ਹੁਕਮ ਜਾਰੀ


author

Manoj

Content Editor

Related News