ਪੰਜਾਬ ਸਰਕਾਰ ਦਾ ਅਲਟੀਮੇਟਮ! 5 ਵਜੇ ਤਕ ਡਿਊਟੀ ਤੇ ਪਰਤਣ ਤਹਿਸੀਲਦਾਰ ਨਹੀਂ ਤਾਂ...
Tuesday, Mar 04, 2025 - 01:43 PM (IST)

ਚੰਡੀਗੜ੍ਹ/ਜਲੰਧਰ (ਵੈੱਬ ਡੈਸਕ/ਚੋਪੜਾ): ਪੰਜਾਬ ਭਰ 'ਚ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ 'ਤੇ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਪਹਿਲਾਂ ਮੁੱਖ ਮੰਤਰੀ ਮਾਨ ਨੇ ਤਹਿਸੀਲਦਾਰਾਂ ਨੂੰ ਭ੍ਰਿਸ਼ਟ ਸਾਥੀਆਂ ਦਾ ਸਾਥ ਦੇਣ ਲਈ ਤਾੜਨਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਕੰਮ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਸੌਂਪਿਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਨਾ ਹੋਵੇ। ਹੁਣ ਸਰਕਾਰ ਨੇ ਰੈਵੇਨਿਊ ਅਫ਼ਸਰਾਂ ਨੂੰ ਸ਼ਾਮ 5 ਵਜੇ ਤਕ ਡਿਊਟੀ 'ਤੇ ਵਾਪਸ ਪਰਤਨ ਲਈ ਅਲਟੀਮੇਟਮ ਦੇ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! 13 PCS ਅਫ਼ਸਰ ਚਾਰਜਸ਼ੀਟ, IAS ਅਫ਼ਸਰਾਂ 'ਤੇ ਵੀ ਡਿੱਗ ਸਕਦੀ ਹੈ ਗਾਜ਼
ਸਰਕਾਰ ਵੱਲੋਂ ਸਮੂਹ ਰੈਵੇਨਿਊ ਅਫ਼ਸਰਾਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਬਹੁਤ ਵਾਰ ਸਪਸ਼ਟ ਤੌਰ 'ਤੇ ਕਿਹਾ ਜਾ ਚੁੱਕਿਆ ਹੈ ਕਿ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੁਣ ਕੁਝ ਰੈਵੇਨਿਊ ਅਫ਼ਸਰ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ, ਪਰ ਸਰਕਾਰ ਵੱਲੋਂ ਇਸ ਤਰ੍ਹਾਂ ਕੀਤੀ ਜਾ ਰਹੀ ਬਲੈਕਮੇਲਿੰਗ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਹੜਤਾਲ 'ਤੇ ਚੱਲ ਰਹੇ ਸਮੂਹ ਰੈਵੇਨਿਊ ਅਫ਼ਸਰਾਂ ਨੂੰ ਅੱਜ ਸ਼ਾਮ 5 ਵਜੇ ਤਕ ਡਿਊਟੀ 'ਤੇ ਪਰਤਣ ਦੀ ਹਦਾਇਤ ਕੀਤੀ ਗਈ ਹੈ। ਜਿਹੜੇ ਅਫ਼ਸਰ 5 ਵਜੇ ਤਕ ਡਿਊਟੀ 'ਤੇ ਨਹੀਂ ਪਰਤਦੇ, ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਅਜਿਹੇ ਅਫ਼ਸਰਾਂ ਨੂੰ Break of Service ਦੀ ਵੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਨਿਯਮਾਂ ਮੁਤਾਬਕ ਸਖ਼ਤ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ। ਪੱਤਰ ਵਿਚ ਪ੍ਰੋਬੇਸ਼ਨ ਪੀਰੀਅਡ ਵਾਲੇ ਅਫ਼ਸਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8