ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ

Friday, Jul 31, 2020 - 09:40 PM (IST)

ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ

ਜਲੰਧਰ— ਪੰਜਾਬ ਸਰਕਾਰ ਵੱਲੋਂ ਪੰਜਾਬ 'ਚ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਨਵੀਆਂ ਗਾਈਡਲਾਈਨਜ਼ ਮੁਤਾਬਕ ਪੰਜਾਬ 'ਚ ਅਜੇ ਰਾਤ ਦਾ ਕਰਫ਼ਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ ਜਦਕਿ ਇਸ ਹਫਤੇ ਕੋਈ ਵੀ ਵੀਕੈਂਡ ਤਾਲਾਬੰਦੀ ਨਹੀਂ ਲੱਗੇਗੀ। ਰਾਤ ਦੇ ਕਰਫ਼ਿਊ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ। ਹੁਣ ਰਾਤ ਦਾ ਕਰਫ਼ਿਊ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੱਗਾ ਰਹੇਗਾ।

ਇਹ ਵੀ ਪੜ੍ਹੋ: ਹੈਰਾਨੀਜਨਕ: ਤਾਲਾਬੰਦੀ ਖੁੱਲ੍ਹਣ ਦੇ 45 ਦਿਨਾਂ ਦੌਰਾਨ ਪੰਜਾਬ 'ਚ 253 ਲੋਕਾਂ ਨੇ ਕੀਤੀ ਖ਼ੁਦਕੁਸ਼ੀ

ਰੱਖੜੀ ਦੇ ਤਿਉਹਾਰ ਮੌਕੇ ਐਤਵਾਰ ਨੂੰ ਪੰਜਾਬ 'ਚ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ
ਇਸ ਦੇ ਨਾਲ ਹੀ ਕੈਪਟਨ ਸਰਕਾਰ ਵੱਲੋਂ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਵੱਡਾ ਫੈਸਲਾ ਲੈਂਦੇ ਹੋਏ ਇਸ ਐਤਵਾਰ ਨੂੰ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ ਜਦਕਿ ਬਾਕੀ ਦੇ ਐਤਵਾਰ ਨੂੰ ਸਿਰਫ ਲੋੜਵੰਦ ਦੁਕਾਨਾਂ ਹੀ ਖੁੱਲਣਗੀਆਂ। ਰੱਖੜੀ ਦੇ ਤਿਉਹਾਰ 'ਤੇ ਐਤਵਾਰ ਨੂੰ ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।
ਉਥੇ ਹੀ ਆਮ ਦਿਨਾਂ 'ਚ ਸਵੇਰੇ 7 ਤੋਂ ਰਾਤ 8 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਕੰਟੇਨਮੈਂਟ ਜ਼ੋਨ 'ਚ ਤਾਲਾਬੰਦੀ ਵਰਗੇ ਹੀ ਹਾਲਾਤ ਰਹਿਣਗੇ। ਇਸ ਦੇ ਇਲਾਵਾ ਪੰਜਾਬ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ ਲੈ ਕੇ 10 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਪੰਜਾਬ 'ਚ 5 ਅਗਸਤ ਤੋਂ ਜਿੰਮ ਅਤੇ ਸਟੇਡੀਅਮ ਖੁੱਲ੍ਹਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਇਲਾਵਾ ਰਾਤ 10 ਵਜੇ ਤੱਕ ਹੋਟਲ ਅਤੇ ਰੈਸਟੋਰੈਂਟ ਖੁੱਲ੍ਹ ਸਕਦੇ ਹਨ। ਸ਼ਾਪਿੰਗ ਮਾਲ ਸਵੇਰੇ 7 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਮਾਲ ਦੇ ਅੰਦਰ ਵੀ ਰੈਸਟੋਰੈਂਟ ਖੁੱਲ੍ਹ ਸਕਦੇ ਹਨ। ਰੈਸਸਟੋਰੈਂਟ, ਹੋਟਲ ਖੁੱਲ੍ਹਣ ਦਾ ਸਮਾਂ ਵੀ ਰਾਤ 10 ਵਜੇ ਤੱਕ ਕਰ ਦਿੱਤਾ ਗਿਆ ਹੈ, ਜਿੱਥੇ ਸਮਾਜਿਕ ਦੂਰੀ ਦੇ ਨਿਮਮਾਂ ਨੂੰ ਵੀ ਜਾਰੀ ਰੱਖਿਆ ਜਾਵੇਗਾ। ਰੈਸਤਰਾ ਅਤੇ ਹੋਟਲ 'ਚ ਐਕਸਾਈਜ਼ ਵਿਭਾਗ ਦੀ ਇਜਾਜ਼ਤ ਦੇ ਬਿਨਾਂ ਸ਼ਕਾਬ ਸਰਵ ਨਹੀਂ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਸੂਬੇ 'ਚ ਬੱਸਾਂ ਵੀ ਚੱਲਣ ਦੀ ਇਜਾਜ਼ਤ ਰਹੇਗੀ। ਹੁਣ ਸਾਰੀਆਂ ਬੱਸਾਂ ਦੂਜੇ ਸੂਬਿਆਂ ਦੇ ਰੂਟਾਂ 'ਤੇ ਵੀ ਚੱਲਣਗੀਆਂ।

ਇਹ ਵੀ ਪੜ੍ਹੋ: ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਕੀਤੀ ਵੱਡੀ ਠੱਗੀ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ
ਇਹ ਵੀ ਪੜ੍ਹੋ: ਕਰੋੜਾਂ ਦੀ ਠੱਗੀ ਕਰਨ ਵਾਲੇ ਵ੍ਹਿਜ਼ ਕੰਪਨੀ ਦੇ ਮਾਲਕਾਂ ਬਾਰੇ ਸਾਹਮਣੇ ਆਈਆਂ ਇਹ ਖਾਸ ਗੱਲਾਂ

ਉਥੇ ਹੀ ਪੰਜਾਬ ਸਰਕਾਰ ਵੱਲੋਂ ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ 31 ਅਗਸਤ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਯੋਗਾ ਇੰਸਟੀਚਿਊਟ, ਜਿੰਮ 5 ਅਗਸਤ ਤੋਂ ਖੋਲ੍ਹਣ ਦੀ ਇਜਾਜ਼ਤ ਰਹੇਗੀ, ਜਿਨ੍ਹਾਂ ਨੂੰ ਸਿਹਤ ਮਹਿਕਮੇ ਤੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੇ। ਇਕ ਸਮੇਂ 'ਚ 20 ਤੋਂ ਜ਼ਿਆਦਾ ਲੋਕ ਮੰਦਿਰ 'ਚ ਨਹੀਂ ਜਾ ਸਕਣਗੇ। ਲੰਗਰ ਅਤੇ ਪ੍ਰਸਾਦ ਵੰਡਣ 'ਤੇ ਵੀ ਮਨਜ਼ੂਰੀ ਦਿੱਤੀ ਗਈ ਹੈ। ਵਿਆਹਾਂ ਦੇ ਸਮਾਗਮਾਂ 'ਚ 30 ਤੋਂ ਵਧੇਰੇ ਲੋਕ ਸ਼ਾਮਲ ਨਹੀਂ ਹੋ ਸਕਣਗੇ। ਇਸ ਦੇ ਇਲਾਵਾ ਪਬਲਿਕ ਪਲੇਸ 'ਤੇ ਥੁੱਕਣ, ਪਾਨ, ਸ਼ਰਾਬ, ਗੁਟਕਾ 'ਤੇ ਪਾਬੰਦੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਜੁਰਮਾਨਾ ਵੀ ਲੱਗੇਗਾ।

ਇਹ ਵੀ ਪੜ੍ਹੋ: 25 ਕਰੋੜ ਦੀ ਠੱਗੀ ਕਰਨ ਵਾਲੇ OLS ਵ੍ਹਿਜ਼ ਪਾਵਰ ਦੇ ਮਾਲਕਾਂ ਬਾਰੇ ਹੋਇਆ ਵੱਡਾ ਖੁਲਾਸਾ

ਇਹ ਵੀ ਪੜ੍ਹੋ:  ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ, 56 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ


author

shivani attri

Content Editor

Related News