ਪੰਜਾਬ ਸਰਕਾਰ ਦਾ ਅਹਿਮ ਐਲਾਨ, ਇਸ ਵਿਭਾਗ ਵਿਚ ਅਸਾਮੀਆਂ ਭਰਨ ਨੂੰ ਪ੍ਰਵਾਨਗੀ
Thursday, Nov 20, 2025 - 04:32 PM (IST)
ਚੰਡੀਗੜ੍ਹ : ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿਚ ਹੋਮਿਓਪੈਥਿਕ ਮੈਡੀਕਲ ਅਫਸਰ (ਐੱਚਐੱਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆਂ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ।
ਇਹ ਵੀ ਪੜ੍ਹੋ : ਇਸ ਤਾਰੀਖ਼ ਨੂੰ ਹੋ ਸਕਦੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ
ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿਚ ਪੜਾਅਵਾਰ ਲਾਗੂ ਕੀਤੀ ਜਾਵੇਗੀ। ਵਿੱਤ ਮੰਤਰੀ ਜੋ ਕਿ ਮੁਲਾਜ਼ਮ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੋਮਿਓਪੈਥਿਕ ਵਿਭਾਗ ਨੇ ਆਪਣੀ ਕਾਰਜ-ਕੁਸ਼ਲਤਾ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਨੂੰ ਉਠਾਉਂਦਿਆਂ ਇਹ ਪੱਖ ਰੱਖਿਆ ਕਿ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਵੱਖ-ਵੱਖ ਡਿਸਪੈਂਸਰੀਆਂ ਨੂੰ 100 ਫੀਸਦ ਸਮਰੱਥਾ 'ਤੇ ਪ੍ਰਬੰਧਤ ਕਰਨ ਦੇ ਬਾਵਜੂਦ ਵਿਭਾਗ ਵਿਚ ਪਿਛਲੇ ਸਮੇਂ ਦੌਰਾਨ ਸਿਰਫ਼ 22 ਰੈਗੂਲਰ ਅਸਾਮੀਆਂ ਹੀ ਭਰੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਕੀਤਾ ਵੱਡਾ ਐਨਕਾਊਂਟਰ, ਮਾਰਿਆ ਗਿਆ ਇਹ ਖ਼ਤਰਨਾਕ ਗੈਂਗਸਟਰ
ਉਨ੍ਹਾਂ ਕਿਹਾ ਕਿ ਵਿਭਾਗ ਦੀ ਬਿਹਤਰ ਕਾਰਜ-ਕੁਸ਼ਲਤਾ ਅਤੇ ਹੋਮਿਓਪੈਥਿਕ ਸੇਵਾਵਾਂ ਦੇ ਵਿਸਥਾਰ ਲਈ ਇਨ੍ਹਾਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਆਪਣੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੀ ਦਿਸ਼ਾ ਵਿਚ ਇਕ ਫੈਸਲਾਕੁੰਨ ਕਦਮ ਹੈ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਭਾਗੀਕੇ 'ਚ ਨੌਜਵਾਨ ਨੂੰ ਲੱਗੀ ਗੋਲ਼ੀ, ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
