ਪੰਜਾਬ ਦੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
Monday, Jul 03, 2023 - 06:25 PM (IST)
ਚੰਡੀਗੜ੍ਹ : ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' (ਏ.ਆਈ.) ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿਚ ਕ੍ਰਾਂਤੀ ਲਿਆਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਦੇਣ ਜਾ ਰਹੀ ਇਹ ਵੱਡੀ ਸਹੂਲਤ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੇ ਇਕ-ਇਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਲਈ ਕਿਹਾ।
ਇਹ ਵੀ ਪੜ੍ਹੋ : ਪੰਜਾਬ ’ਚ ਫਰੀ ਬਿਜਲੀ ਨੂੰ ਲੈ ਕੇ ਮੁੱਖ ਮੰਤਰੀ ਨੇ ਲਾਈਵ ਹੋ ਕੇ ਆਖੀਆਂ ਇਹ ਗੱਲਾਂ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ ਹੈ ਤਾਂ ਜੋ ਪੇਂਡੂ ਖੇਤਰਾਂ ਵਿਚ ਆਉਣ-ਜਾਣ ਵਾਲੇ ਲੋਕਾਂ ਲਈ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਪਿੰਡਾਂ ਤੋਂ ਕਸਬਿਆਂ ਤੱਕ ਸੁਚਾਰੂ ਢੰਗ ਨਾਲ ਆਉਣਾ-ਜਾਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜਿਹੜੀਆਂ ਸੜਕਾਂ ਛੇ ਸਾਲਾਂ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ।
ਇਹ ਵੀ ਪੜ੍ਹੋ : ਗੋਲਡੀ ਬਰਾੜ ਗੈਂਗ ਦੇ ਗੈਂਗਸਟਰਾਂ ਤੇ ਪੁਲਸ ਵਿਚਾਲੇ ਜ਼ਬਰਦਸਤ ਝੜਪ, ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani