ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਸਿੱਧੀ ਚਿਤਾਵਨੀ
Monday, May 05, 2025 - 10:23 AM (IST)

ਚੰਡੀਗੜ੍ਹ : ਪੰਜਾਬ ਵਿਚ ਆਏ ਦਿਨ ਧਰਨੇ ਲਗਾ ਕੇ ਸੜਕਾਂ ਜਾਮ ਕਰਨ ਅਤੇ ਰੇਲਾਂ ਰੋਕਣ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਸਿੱਧੇ ਤੌਰ 'ਤੇ ਅਜਿਹਾ ਨਾ ਕਰਨ ਲਈ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ 'ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ ਜਾਂ ਹੜਤਾਲਾਂ, ਪਬਲਿਕ ਦੇ ਵਿਰੁੱਧ ਮੰਨੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, ਗਰਮੀ ਨੂੰ ਦੇਖਦਿਆਂ ਲਿਆ ਜਾ ਸਕਦੈ ਇਹ ਵੱਡਾ ਫ਼ੈਸਲਾ
ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ। ਜੇਕਰ ਤੁਸੀਂ ਵਿਰੋਧ ਵੀ ਕਰਨਾ ਹੈ ਤਾਂ ਇਸ ਦੇ ਹੋਰ ਵੀ ਕਈ ਤਰੀਕੇ ਹੁੰਦੇ ਹਨ, ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ਹੈ, ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ 'ਚ ਜਾਰੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਤੂਫਾਨ ਦੇ ਨਾਲ ਪਵੇਗਾ ਤੇਜ਼ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e