ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਦਿਨ ਰਹੇਗੀ ਤਨਖਾਹੀ ਛੁੱਟੀ, ਬੰਦ ਰਹਿਣਗੇ ਸਰਕਾਰੀ ਅਦਾਰੇ

Friday, Jul 05, 2024 - 05:02 PM (IST)

ਚੰਡੀਗੜ੍ਹ/ਜਲੰਧਰ (ਅੰਕੁਰ )- ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ ਨੂੰ ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਜੇ ਕੋਈ ਸਰਕਾਰੀ ਅਧਿਕਾਰੀ/ਮੁਲਾਜ਼ਮ 34-ਜਲੰਧਰ ਪੱਛਮੀ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿੱਦਿਅਕ ਅਦਾਰਿਆਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਵਿਖਾ ਕੇ 10 ਜੁਲਾਈ ਨੂੰ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਮੁਲਾਜ਼ਮ ਦੇ ਛੁੱਟੀ ਖ਼ਾਤੇ ’ਚੋਂ ਨਹੀਂ ਕੱਟੀ ਜਾਵੇਗੀ।

ਇਹ ਵੀ ਪੜ੍ਹੋ- ਮੋਹਿੰਦਰ ਭਗਤ ਨੂੰ ਤੁਸੀਂ ਵਿਧਾਇਕ ਬਣਾਓ, ਅਸੀਂ ਬਣਾਵਾਂਗੇ ਮੰਤਰੀ : ਭਗਵੰਤ ਮਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News