ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜ਼ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਪੰਜਾਬ ਸਰਕਾਰ ਲਿਆਵੇਗੀ ਇਹ ਕਾਨੂੰਨ

09/09/2022 3:06:53 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਜਲਦੀ ਹੀ ਨਕਲੀ ਤੇ ਗੈਰ-ਕਾਨੂੰਨੀ ਕੀਟਨਾਸ਼ਕਾਂ, ਖਾਦਾਂ ਤੇ ਬੀਜਾਂ ਦੀ ਵਿਕਰੀ ਰੋਕਣ ਲਈ ਕਾਨੂੰਨ ਲਿਆਏਗੀ। ਇਹ ਕਹਿਣਾ ਹੈ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ। ਕੀਟਨਾਸ਼ਕ ਦਵਾਈ ਨਿਰਮਾਤਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੰਤਰੀ ਨੇ ਨਕਲੀ ਅਤੇ ਗੈਰ ਮਿਆਰੀ ਕੀਟਨਾਸ਼ਕਾਂ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਨੂੰ ਠੱਲ੍ਹ ਪਾਉਣ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ : ਹਸਪਤਾਲ 'ਚ ਮੀਡੀਆ 'ਤੇ ਰੋਕ ਲਾਉਣ ਵਾਲੀ ਡਾਕਟਰ ਨੇ ਮੰਨੀ ਗਲਤੀ, ਦੱਸਿਆ ਬੋਰਡ ਲਾਉਣ ਦਾ ਕਾਰਣ

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਦੇ ਮੌਕੇ ’ਤੇ ਦੁਕਾਨਦਾਰਾਂ ਵੱਲੋਂ ਕਿਸਾਨਾਂ ਨੂੰ ਪੱਕਾ ਬਿਲ ਦੇਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਕੋਈ ਬਿਨਾਂ ਬਿਲ ਤੋਂ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਧਾਲੀਵਾਲ ਨੇ ਇਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਟੈਸਟਿੰਗ ਲਈ ਜਲੰਧਰ ਵਿਚ ਅਤਿ ਅਧੁਨਿਕ ਲੈਬ ਸਥਾਪਿਤ ਕੀਤੀ ਜਾਵੇਗੀ ਅਤੇ ਪੁਰਾਣੀਆਂ ਤਿੰਨ ਲੈਬਾਂ ਦਾ ਅਧੁਨੀਕਰਨ ਕੀਤਾ ਜਾਵੇਗਾ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਕੀਟਨਾਸ਼ਕਾਂ, ਖਾਦਾਂ ਅਤੇ ਬੀਜ਼ਾਂ ਦੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਤੱਕ ਪਹੂੰਚਣ ਤੱਕ ਪੂਰੀ ਨਿਗਾਰਨੀ ਲਈ ਟਰੇਸ ਐਂਡ ਟਰੈਕਿੰਗ ਸਿਸਟਮ ਲਿਆਂਦਾ ਜਾਵੇਗਾ। ਇਸ ਦੇ ਲਈ ਬਾਰ ਕੋਡ ਅਤੇ ਈ-ਫਿੰਗਰਪਿ੍ਰੰਟਿੰਗ ਸਿਸਟਮ ਲਾਗੂ ਕਰਨ ਲਈ ਪੂਰੀ ਰਿਸਰਚ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਇਹ ਸਿਸਟਮ ਲਾਗੂ ਕੀਤੇ ਜਾਣਗੇ।


Anuradha

Content Editor

Related News