ਪਾਣੀਆਂ ਦੇ ਬਿੱਲ ਵਸੂਲੇਗੀ ਪੰਜਾਬ ਸਰਕਾਰ! ਕੈਬਨਿਟ ਮੀਟਿੰਗ ''ਚ ਲਿਆ ਗਿਆ ਵੱਡਾ ਫ਼ੈਸਲਾ

Wednesday, Jul 30, 2025 - 02:56 PM (IST)

ਪਾਣੀਆਂ ਦੇ ਬਿੱਲ ਵਸੂਲੇਗੀ ਪੰਜਾਬ ਸਰਕਾਰ! ਕੈਬਨਿਟ ਮੀਟਿੰਗ ''ਚ ਲਿਆ ਗਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਮੀਟਿੰਗ ਹੋਈ, ਜਿਸ ਦੌਰਾਨ ਵੱਡੇ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਵਿੱਤ ਮੰਤਰੀ ਨੇ ਦੱਸਿਆ ਕਿ ਭਾਖੜਾ-ਬਿਆਸ ਮੈਨਜਮੈਂਟ ਬੋਰਡ ਦੇ ਕਾਫ਼ੀ ਲੰਬੇ ਅਰਸੇ ਤੋਂ ਦੂਜੇ ਸੂਬਿਆਂ ਦੇ ਖ਼ਿਲਾਫ਼ ਪੈਂਡਿੰਗ ਪੈਸੇ ਸੀ ਅਤੇ ਪਾਣੀਆਂ ਦੇ ਬਕਾਏ ਲੈਣ ਦੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 113.24 ਕਰੋੜ ਰੁਪਏ ਦੇ ਬਿੱਲ ਹਰਿਆਣਾ ਸਰਕਾਰ ਨੂੰ ਭੇਜੇ ਗਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਦੂਜੇ ਸੂਬੇ ਵਾਧੂ ਪਾਣੀ ਵੀ ਲੈ ਗਏ ਅਤੇ ਪੈਸੇ ਵੀ ਨਹੀਂ ਦਿੱਤੇ। ਉਨ੍ਹਾਂ ਨੇ ਕਿਹਾ ਕਿ ਭਾਖੜਾ ਡੈਮ ਦੀ ਸੁਰੱਖਿਆ ਪੰਜਾਬ ਪੁਲਸ ਹੀ ਕਰੇਗੀ ਅਤੇ ਸੀ. ਆਈ. ਐੱਸ. ਐੱਫ. ਨੂੰ ਡੈਮ ਦੀ ਸੁਰੱਖਿਆ ਨਹੀਂ ਕਰ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ
ਬਲਾਕਾਂ ਦਾ ਪੁਨਰਗਠਨ
ਵਿੱਤ ਮੰਤਰੀ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅੰਦਰ ਬਲਾਕਾਂ ਦੇ ਪੁਨਰਗਠਨ ਨੂੰ ਤਰਕ ਸੰਗਤ ਬਣਾਇਆ ਗਿਆ ਅਤੇ ਉਸ ਅੰਦਰ ਸੋਧਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਪਿੰਡਾਂ ਦੇ ਬਲਾਕ ਵੱਖੋ-ਵੱਖ ਪੈਂਦੇ ਸੀ। ਉਨ੍ਹਾਂ ਮਿਸਾਲ ਦੇ ਕੇ ਦੱਸਿਆ ਕਿ ਮੇਰੇ ਹਲਕੇ ਦੇ ਕੁੱਝ ਪਿੰਡ ਦਿੜਬੇ ਨਾਲ ਸੀ ਪਰ ਉਨ੍ਹਾਂ ਨੂੰ ਬਾਲਕ ਲਹਿਰਾ ਪੈਂਦਾ ਸੀ। ਸਰਕਾਰ ਨੂੰ ਪ੍ਰਸ਼ਾਸਨ ਚਲਾਉਣ 'ਚ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਦਿੱਕਤਾਂ ਆ ਰਹੀਆਂ ਸਨ ਅਤੇ ਸਹੀ ਢੰਗ ਨਾਲ ਕੰਮ ਨਹੀਂ ਹੋ ਪਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਡਾਕਟਰਾਂ ਦੀ ਸੇਵਾਮੁਕਤੀ ਨੂੰ ਲੈ ਕੇ ਵੱਡੀ ਖ਼ਬਰ, ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੇ ਹੋਏ ਵੱਡਾ ਬਦਲਾਅ ਕੀਤਾ ਗਿਆ ਹੈ। ਕੋਈ ਨਵਾਂ ਬਲਾਕ ਨਹੀਂ ਬਣਾਇਆ ਗਿਆ, ਸਗੋਂ ਜਿਹੜੇ 154 ਪੁਰਾਣੇ ਬਲਾਕ ਹਨ, ਉਨ੍ਹਾਂ ਦਾ ਪੁਨਰਗਠਨ ਕੀਤਾ ਗਿਆ ਹੈ ਅਤੇ ਕਈਆਂ ਦੇ ਨਾਂ ਵੀ ਬਦਲੇ ਗਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਇਸ ਬਦਲਾਅ ਨਾਲ ਵਿਭਾਗ ਦੇ ਕੰਮ ਕਰਨ ਦੇ ਤਰੀਕੇ 'ਚ ਵੱਡੇ ਪੱਧਰ 'ਤੇ ਸੁਧਾਰ ਆਵੇਗਾ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਵਧੀਆ ਤਰੀਕੇ ਨਾਲ ਕੰਮ ਹੋ ਸਕੇਗਾ। ਪੰਚਾਂ-ਸਰਪੰਚਾਂ ਨੂੰ ਵੀ ਆਪੋ-ਆਪਣੇ ਇਲਾਕੇ ਦੇ ਨੇੜਲੇ ਦਫ਼ਤਰ ਮਿਲ ਗਏ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News