ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ''ਤੇ ਹਰ ਹਾਲ ''ਚ ਖਰਾ ਉਤਰੇਗੀ

Wednesday, Feb 07, 2018 - 07:14 AM (IST)

ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ''ਤੇ ਹਰ ਹਾਲ ''ਚ ਖਰਾ ਉਤਰੇਗੀ

ਚੰਡੀਗੜ੍ਹ (ਭੁੱਲਰ) - ਪੰਜਾਬ ਦੇ ਲੋਕਾਂ ਨੇ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕੁਸ਼ਾਸਨ ਤੋਂ ਮੁਕਤੀ ਪਾਉਣ ਲਈ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾਈਆਂ ਸਨ ਤੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਹਰ ਹਾਲਤ ਵਿਚ ਖਰਾ ਉਤਰੇਗੀ। ਇਹ ਗੱਲ ਅੱਜ ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਂਝੇ ਬਿਆਨ ਵਿਚ ਕਹੀ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਦਾ ਸਮਾਂ ਲੰਘ ਚੁੱਕਾ ਹੈ ਅਤੇ ਪੰਜਾਬ ਵਿਚ ਹੁਣ ਕਾਨੂੰਨ ਦਾ ਰਾਜ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਗੈਰ-ਕਾਨੂੰਨੀ ਖਨਨ ਅਤੇ ਟੈਕਸ ਚੋਰੀ ਰੋਕਣ ਲਈ ਸਖਤ ਕਦਮ ਚੁੱਕਣ ਲਈ ਕਿਹਾ ਹੈ। ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਬੰਧੀ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਆਂ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਵਿਸ਼ੇਸ਼ ਬਹੁ-ਵਿਭਾਗੀ ਸੰਯੁਕਤ ਟੀਮਾਂ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜੋ ਕਿ ਗੈਰ-ਕਾਨੂੰਨੀ ਖਨਨ ਅਤੇ ਇਸ ਨਾਲ ਸਬੰਧਤ ਟੈਕਸਾਂ ਦੀ ਚੋਰੀ ਵਿਰੁੱਧ ਫੌਰੀ ਤੌਰ 'ਤੇ ਕਾਰਵਾਈ ਕਰਨਗੀਆਂ।


Related News