ਲੋੜਵੰਦ ਪਰਿਵਾਰਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇਵੇਗੀ ਪੰਜਾਬ ਸਰਕਾਰ, ਕੈਬਨਿਟ ਮੰਤਰੀ ਨੇ ਕੀਤਾ ਐਲਾਨ

Saturday, Nov 25, 2023 - 05:39 AM (IST)

ਲੋੜਵੰਦ ਪਰਿਵਾਰਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇਵੇਗੀ ਪੰਜਾਬ ਸਰਕਾਰ, ਕੈਬਨਿਟ ਮੰਤਰੀ ਨੇ ਕੀਤਾ ਐਲਾਨ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ  ਸਹੂਲਤਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਮਲੋਟ ਦੇ 4516 ਲੋੜਵੰਦ ਪਰਿਵਾਰਾਂ ਨੂੰ ਨਿੱਜੀ ਪਖਾਨੇ ਬਣਾਉਣ ਲਈ 2 ਕਰੋੜ 22 ਲੱਖ 66 ਹਜ਼ਾਰ 257 ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ। ਡਾਕਟਰ ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੇਂ ਸਮੇਂ ਤੇ ਗਰੀਬਾਂ ਅਤੇ ਮੱਧ ਵਰਗੀ ਪਰਿਵਾਰਾਂ ਦੇ ਹੱਕਾਂ ਅਤੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਦੀ ਵਿਉਂਤਬੰਦੀ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - Breaking News: ਜਲੰਧਰ 'ਚ ਵੱਡਾ ਹਾਦਸਾ, ਘਰ 'ਚ ਸਿਲੰਡਰ ਫਟਣ ਨਾਲ ਵਿਅਕਤੀ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮਲੋਟ ਦੇ ਇਹ ਲਾਭਪਾਤਰੀ ਪਖਾਨੇ ਬਣਾਉਣ ਲਈ ਸਹੂਲਤ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਇਹ ਉਡੀਕ ਜਲਦ ਖਤਮ ਕਰ ਦਿੱਤੀ ਜਾਵੇਗੀ, ਉਹਨਾਂ ਕਿਹਾ ਕੋਈ ਵੀ ਲੋੜਵੰਦ ਵਿਅਕਤੀ ਇਸ ਵਿੱਤੀ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲਾਭਪਾਤਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਰਾਸ਼ੀ ਦਾ ਸਹੀ ਇਸਤੇਮਾਲ ਕਰਨ ਤਾਂ ਜੋ ਉਹਨਾਂ ਦਾ ਰਹਿਣ ਸਹਿਣ ਠੀਕ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਹੋਰ ਕੋਈ ਵੀ  ਲਾਭਪਾਤਰੀ ਜਿਸ ਨੂੰ ਨਿੱਜੀ ਪਖਾਨਾ ਬਣਾਉਣ ਲਈ ਵਿੱਤੀ ਸਹਾਇਤਾ ਦੀ ਲੋੜ ਹੈ ਉਹ ਜਲਦ ਤੋਂ ਜਲਦ ਮਲੋਟ ਦੇ ਐਡਵਰਡਗੰਜ ਦਫਤਰ ਵਿਖੇ ਆ ਕੇ ਆਪਣਾ ਨਾਮ ਰਜਿਸਟਰ ਕਰਾਉਣ।

ਇਹ ਖ਼ਬਰ ਵੀ ਪੜ੍ਹੋ - ਖ਼ੂਨ ਹੋਇਆ ਪਾਣੀ! ਨੌਜਵਾਨ ਨੇ 2 ਸਾਲਾ ਧੀ ਤੇ ਪਤਨੀ ਦਾ ਕੀਤਾ ਕਤਲ, ਕੋਬਰਾ ਸੱਪ ਤੋਂ ਮਰਵਾਇਆ ਡੰਗ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋੜਵੰਦ ਵਿਅਕਤੀਆਂ ਦੀ ਸਹੂਲਤ ਲਈ ਅਜਿਹੇ ਕਾਰਜ ਆਰੰਭੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਬਲਾਕ ਮਲੋਟ ਦੇ ਵਸਨੀਕਾਂ ਨੂੰ ਪੇਸ਼ ਆ ਰਹੀ ਸੀਵਰੇਜ ਦੀ ਸਮੱਸਿਆ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਮਲੋਟ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜਗਸੀਰ ਸਿੰਘ ਧਾਰੀਵਾਲ ਈ.ਓ ਮਲੋਟ, ਗਗਨ ਔਲਖ ਸ਼ਹਿਰੀ ਪ੍ਰਧਾਨ, ਕੁਲਵਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ, ਜਸਮੀਤ ਬਰਾੜ ਸ਼ਹਿਰੀ ਪ੍ਰਧਾਨ, ਲਵ ਬਤਰਾ, ਲਾਲੀ ਗਗਨੇਜਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ ਅਤੇ ਜਗਨਨਾਥ ਸ਼ਰਮਾ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News