ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਸੂਰਾਂ ਨੂੰ ਮਾਰਨ ਲਈ ਦੇਵੇਗੀ ਮੁਆਵਜ਼ਾ : ਲਾਲਜੀਤ ਭੁੱਲਰ

08/21/2022 1:43:14 AM

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਰਾਂ ਨੂੰ ਮਾਰਨ ਲਈ ਬਣਦਾ ਮੁਆਵਜ਼ਾ ਦੇਵੇਗੀ। ਸਰਕਾਰ ਇਸ ਔਖੀ ਘੜੀ 'ਚ ਸੂਰ ਪਾਲਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ 2 ਥਾਵਾਂ 'ਤੇ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇਕ ਕਿਲੋਮੀਟਰ ਦੇ ਦਾਇਰੇ 'ਚ ਸੂਰਾਂ ਦੀ ਕਿਲਿੰਗ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ 'ਚ ਬਣੀ ਸਹਿਮਤੀ, 'ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਜਾਵੇਗਾ ਰੱਖਿਆ'

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇਕ ਵਾਰ ਸੂਰ ਦੇ ਪ੍ਰਭਾਵਿਤ ਹੋਣ 'ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ। ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਿਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਬੀਮਾਰੀ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਨੀਤੀ ਤਹਿਤ ਪ੍ਰਭਾਵਿਤ ਖੇਤਰ ਵਿੱਚ ਸੂਰਾਂ ਦੀ ਨਸ਼ਟ ਕੀਤੀ ਗਈ ਖੁਰਾਕ ਦਾ ਮੁਆਵਜ਼ਾ ਵੀ ਸੂਰ ਪਾਲਕਾਂ ਨੂੰ ਦਿੱਤਾ ਜਾਵੇਗਾ।

ਖ਼ਬਰ ਇਹ ਵੀ : ਹੜ੍ਹ 'ਚ ਰੁੜ੍ਹਿਆ ਪਠਾਨਕੋਟ ਦਾ ਚੱਕੀ ਪੁਲ, ਉਥੇ ਮੂਸੇਵਾਲਾ ਕਤਲ ਕਾਂਡ 'ਚ ਇਕ ਹੋਰ ਗੈਂਗਸਟਰ ਦੀ Entry, ਪੜ੍ਹੋ TOP 10

ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਅਫ਼ਰੀਕਨ ਸਵਾਈਨ ਫ਼ੀਵਰ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦਾ। ਇਸ ਲਈ ਮਨੁੱਖ ਜਾਂ ਹੋਰ ਪਸ਼ੂਆਂ ਨੂੰ ਇਸ ਤੋਂ ਲਾਗ ਲੱਗਣ ਦਾ ਕੋਈ ਡਰ ਨਹੀਂ ਹੈ। ਇਸ ਲਾਗ ਦੀ ਬੀਮਾਰੀ 'ਅਫ਼ਰੀਕਨ ਸਵਾਈਨ ਫ਼ੀਵਰ' ਨੂੰ ਹੋਰ ਫੈਲਣ ਤੋਂ ਰੋਕਣ, ਅਗਾਊਂ ਸਾਵਧਾਨੀ ਅਤੇ ਲੋੜੀਂਦੀ ਸਹਾਇਤਾ ਲਈ 3 ਵੈਟਰਨਰੀ ਅਫ਼ਸਰਾਂ ਨੂੰ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਸਿਮਰਤ ਸਿੰਘ, ਡਾ. ਆਨੰਦ ਕੁਮਾਰ ਜੈਸਵਾਲ ਅਤੇ ਡਾ. ਭੁਪਿੰਦਰ ਸਿੰਘ ਨੂੰ ਤੁਰੰਤ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਮੀਤ ਹੇਅਰ ਵੱਲੋਂ ਪੰਜਾਬ ਨੂੰ ਖੇਡਾਂ 'ਚ ਮੋਹਰੀ ਸੂਬਾ ਬਣਾਉਣ ਲਈ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh